17ਵਾਂ ਵਿਰਾਸਤੀ ਮੇਲਾ ਧੂਮ-ਧੜੱਕੇ ਨਾਲ ਸ਼ੁਰੂ

17th heritage fair dedicated to Punjabi mother language

ਸਾਡੀ ਮਹਾਨ ਵਿਰਾਸਤ ਨੂੰ ਸੰਭਾਲਣਾ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ 17ਵੇਂ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਰਾਸਤੀ ਮੇਲੇ ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਵਿਧਾਇਕ (ਬਠਿੰਡਾ ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ, ਚੇਅਰਮੈਨ ਅਮ੍ਰਿੰਤਲਾਲ ਅਗਰਵਾਲ, ਚੇਅਰਮੈਨ ਜਤਿੰਦਰ ਭੱਲਾ ਤੋਂ ਇਲਾਵਾ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਸ. ਹਰਵਿੰਦਰ ਸਿੰਘ ਖਾਲਸਾ, ਚਮਕੌਰ ਮਾਨ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਵਿਸ਼ੇਸ਼ ਤੌਰ ਤੇ ਮੌਜੂਦ ਰਹੀਆਂ।

  • ਸਾਡੀ ਮਹਾਨ ਵਿਰਾਸਤ ਨੂੰ ਸੰਭਾਲਣਾ ਸਾਡਾ ਸਾਰਿਆ ਦਾ ਫ਼ਰਜ : ਗੁਰਮੀਤ ਖੁੱਡੀਆਂ
  • ਕੌਮ ਹਮੇਸ਼ਾ ਜਿਊਂਦੀ ਹੁੰਦੀ ਹੈਜੋ ਆਪਣੇ ਵਿਰਸੇ ਨੂੰ ਸੰਭਾਲਦੀ ਹੈ : ਜਗਰੂਪ ਸਿੰਘ ਗਿੱਲ
  • ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਤੇ ਵਿਰਾਸਤ ਨਾਲ ਜੋੜਨ ਲਈ ਹੋਵੇਗਾ ਸਹਾਈ ਸਿੱਧ : ਜਸਪ੍ਰੀਤ ਸਿੰਘ
  • ਗੁਰਦੁਆਰਾ ਸਾਹਿਬ ਹਾਜੀ ਰਤਨ ਵਿਖੇ ਅਰਦਾਸ ਤੇ ਦਰਗਾਹ ਉੱਤੇ ਚਾਦਰ ਚੜ੍ਹਾਉਣ ਉਪਰੰਤ ਮੇਲੇ ਦੀ ਹੋਈ ਸ਼ੁਰੂਆਤ
  • 11 ਫ਼ਰਵਰੀ ਤੱਕ ਚੱਲੇਗਾ ਇਹ ਵਿਰਾਸਤੀ ਮੇਲਾ
  • ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਰਹੀਆਂ ਖਿੱਚ ਦਾ ਕੇਂਦਰ
  • ਪ੍ਰਮੁੱਖ ਸਖਸ਼ੀਅਤਾਂ ਵਲੋਂ ਵਿਰਾਸਤੀ ਕਾਫ਼ਲੇ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਗਿਆ ਰਵਾਨਾ

ਇਸ ਮੌਕੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਸਾਰੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਲਈ ਇਹ ਇੱਕ ਬਹੁਤ ਵੱਡਾ ਉਪਰਾਲਾ ਹੈ। ਇਸ ਮੌਕੇ ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜਿੱਥੋ ਤੱਕ ਵੀ ਅੱਜ ਅਸੀਂ ਪਹੁੰਚੇ ਹਾਂ ਇਸ ਸਭ ਸਾਡੀ ਵਿਰਾਸਤ ਦੇ ਸਦਕਾ ਹੀ ਹੈ।

ਇਸ ਦੌਰਾਨ ਵਿਧਾਇਕ (ਬਠਿੰਡਾ ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਕੌਮਾਂ ਹੀ ਹਮੇਸ਼ਾ ਜਿਊਂਦਾ ਰਹਿੰਦੀਆਂ ਹਨ ਜੋ ਆਪਣੀ ਵਿਰਾਸਤ ਤੇ ਆਪਣੀ ਮਾਤ ਭਾਸ਼ਾ ਨੂੰ ਸੰਭਾਲ ਕੇ ਰੱਖਦੀਆਂ ਹਨ। ਇਹ ਮੇਲਾ ਨਵੀਂ ਪੀੜ੍ਹੀ ਨੂੰ ਵਿਰਾਸਤ ਤੋਂ ਜਾਣੂ ਕਰਵਾਉਣ ਚ ਸਹਾਈ ਸਿੱਧ ਵੀ ਹੋਵੇਗਾ। ਇਸ ਦੌਰਾਨ ਉਨ੍ਹਾਂ ਸੂਬਾ ਸਰਕਾਰ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਵਲੋਂ ਕੀਤੇ ਗਏ ਇਸ 17ਵੇਂ ਵਿਰਾਸਤੀ ਮੇਲੇ ਦੀ ਸ਼ਲਾਘਾ ਕੀਤੀ।

ਹੋਰ ਖ਼ਬਰਾਂ :-  ਪੰਜਾਬ ਵਿੱਚ ਲਾਮਿਸਾਲ ਤਰੱਕੀ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟਃ ਅਰਵਿੰਦ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ

 

ਇਸ ਮੌਕੇ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਤੇ ਪੰਜਾਬੀਅਤ ਦੇ ਪੁਰਾਣੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੀ ਵਿਰਾਸਤ ਦੀ ਸਾਂਭ-ਸੰਭਾਲ ਨੂੰ ਸਮਰਪਿਤ ਕਰਵਾਇਆ ਜਾ ਰਿਹਾ ਵਿਰਾਸਤੀ ਮੇਲਾ ਨੌਜਵਾਨ ਪੀੜ੍ਹੀ ਨੂੰ ਪੁਰਾਣੇ ਸੱਭਿਆਚਾਰ ਤੇ ਵਿਰਾਸਤ ਸਬੰਧੀ ਜਾਣਕਾਰੀ ਦੇਣ ਲਈ ਸਹਾਈ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਵਿਰਾਸਤੀ ਮੇਲਾ 11 ਫ਼ਰਵਰੀ ਤੱਕ ਚੱਲੇਗਾ।

ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਇਹ ਤਿੰਨ ਰੋਜ਼ਾ 17ਵਾਂ ਵਿਰਾਸਤੀ ਮੇਲੇ ਦਾ ਆਗਾਜ਼ ਪਹੁੰਚੀਆਂ ਪ੍ਰਮੁੱਖ ਸਖਸ਼ੀਅਤਾਂ ਦੁਆਰਾ ਅੱਜ ਇੱਥੇ ਗੁਰਦੁਆਰਾ ਸ੍ਰੀ ਹਾਜੀ ਰਤਨ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਦਰਗਾਹ ਤੇ ਚਾਦਰ ਚੜ੍ਹਾਉਣ ਨਾਲ ਹੋਇਆ। ਇਸ ਮੌਕੇ ਕੱਢੇ ਗਏ ਵਿਰਾਸਤੀ ਕਾਫ਼ਲੇ ਨੂੰ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਵਲੋਂ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।

ਇਸ ਵਿਰਾਸਤੀ ਕਾਫ਼ਲੇ ਚ ਪੰਜਾਬ ਦੇ ਮਾਣਮੱਤੇ ਇਤਿਹਾਸ ਨੂੰ ਦਰਸਾਉਂਦੀਆਂ ਝਾਕੀਆਂ ਖਿੱਚ ਦਾ ਕੇਂਦਰ ਰਹੀਆਂ। ਇਸ ਤੋਂ ਇਲਾਵਾ ਪੁਰਾਣੀ ਵਿਰਾਸਤ ਨੂੰ ਦਰਸਾਉਂਦੀਆਂ ਹੋਈਆਂ ਝਾਕੀਆਂ ਤੇ ਪੇਸ਼ਕਾਰੀਆਂ ਦੌਰਾਨ ਭਾਰੀ ਗਿਣਤੀ ਵਿੱਚ ਟ੍ਰੈਕਟਰ, ਟਰਾਲੀਆਂ, ਸਿੰਗਾਰੇ ਹੋਏ ਰਥ ਤੇ ਊਠ, ਪੁਰਾਣੇ ਸਮੇਂ ਵਾਲੀਆਂ ਤਿਆਰ ਕਰਵਾਈਆਂ ਜੀਪਾਂ, ਊਠ ਗੱਡੀਆਂ, ਮੋਟਰ ਸਾਈਕਲ ਤੋਂ ਇਲਾਵਾ ਪੁਰਾਣਾ ਸੱਭਿਆਚਾਰ ਦਰਸਾਉਂਦੇ ਪਹਿਰਾਵੇ ਵਿੱਚ ਸ਼ਾਮਲ ਬਜ਼ੁਰਗ, ਗੱਭਰੂਆਂ ਦੀਆਂ ਭੰਗੜਾ ਅਤੇ ਮੁਟਿਆਰਾਂ ਵੱਲੋਂ ਗਿੱਧੇ ਦੀਆਂ ਟੀਮਾਂ ਦਰਸ਼ਕਾਂ ਲਈ ਖਿੱਚ ਦਾ ਕੇਂਦਰ ਬਣੇ ਰਹੇ।

ਇਹ ਵਿਰਾਸਤੀ ਕਾਫ਼ਲਾ ਸਰਕਾਰੀ ਰਾਜਿੰਦਰਾ ਕਾਲਜ, ਬੱਸ ਸਟੈਂਡ, ਮਹਿਣਾ ਚੌਂਕ, ਆਰੀਆ ਸਮਾਜ ਚੌਂਕ, ਮਾਲ ਰੋਡ, ਗੋਲ ਡਿੱਗੀ, ਏ.ਸੀ.ਮਾਰਕੀਟ, ਸ੍ਰੀ ਹਨੂੰਮਾਨ ਚੌਂਕ ਹੁੰਦਾ ਹੋਇਆ ਵਿਰਾਸਤੀ ਪਿੰਡ ਜੈਪਾਲਗੜ੍ਹ ਵਿਖੇ ਸਮਾਪਤ ਹੋਇਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ ਤੋਂ ਇਲਾਵਾ ਮਾਲਵਾ ਹੈਰੀਟੇਜ਼ ਅਤੇ ਸੱਭਿਆਚਾਰਕ ਫਾਊਂਡੇਸ਼ਨ ਦੇ ਨੁਮਾਇੰਦੇ ਸ਼੍ਰੀ ਰਾਮ ਪ੍ਰਕਾਸ਼ ਜਿੰਦਲ, ਸ. ਬਲਦੇਵ ਸਿੰਘ ਚਹਿਲ, ਸ. ਗੁਰਅਵਤਾਰ ਸਿੰਘ ਗੋਗੀ, ਸ਼੍ਰੀ ਗੁਰਮੀਤ ਸਿੰਘ ਸਿੱਧੂ ਆਦਿ ਪ੍ਰਮੁੱਖ ਸ਼ਖਸ਼ੀਅਤਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਆਮ ਲੋਕਾਂ ਵੱਲੋਂ ਸ਼ਮੂਲੀਅਤ ਕੀਤੀ ਗਈ।

dailytweetnews.com

Leave a Reply

Your email address will not be published. Required fields are marked *