ਗੈਂਗਸਟਰਾਂ ‘ਤੇ ਵਾਰ ਦਾ 192ਵਾਂ ਦਿਨ: ਪੰਜਾਬ ਪੁਲਿਸ ਵੱਲੋਂ 594 ਥਾਈਂ ਛਾਪੇਮਾਰੀ; 365 ਕਾਬੂ

Punjab Police got big success against drug traffickers

ਚੰਡੀਗੜ੍ਹ, 31 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 192ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 594 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

192ਵੇਂ ਦਿਨ, ਪੁਲਿਸ ਟੀਮਾਂ ਨੇ ਤਿੰਨ ਹਥਿਆਰਾਂ ਸਮੇਤ 365 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 54,879 ਹੋ ਗਈਆਂ।

ਇਸ ਤੋਂ ਇਲਾਵਾ 214 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹੋਰ ਖ਼ਬਰਾਂ :-  ਮੁੱਖ ਮੰਤਰੀ ਮਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਲਾਪਤਾ ਹੋਏ ਸਰੂਪਾਂ ‘ਤੇ ਸਖ਼ਤ ਰੁਖ਼ ਅਪਣਾਉਂਦੇ ਕਿਹਾ ਕਿ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਜਾਂਚ ਲਈ ਗਠਿਤ ਕੀਤੀ SIT

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 517ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 81 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 420 ਗ੍ਰਾਮ ਹੈਰੋਇਨ, 5 ਕਿਲੋ ਭੁੱਕੀ, 6078 ਨਸ਼ੀਲੀਆਂ ਗੋਲੀਆਂ ਅਤੇ 6460 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 517 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,025 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 23 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

 

Leave a Reply

Your email address will not be published. Required fields are marked *