ਗੈਂਗਸਟਰਾਂ ‘ਤੇ ਵਾਰ ਦਾ 196ਵਾਂ ਦਿਨ: ਪੰਜਾਬ ਪੁਲਿਸ ਵੱਲੋਂ 676 ਥਾਈਂ ਛਾਪੇਮਾਰੀ; 516 ਕਾਬੂ

Punjab Police got big success against drug traffickers

ਚੰਡੀਗੜ੍ਹ, 4 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 195ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 676 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

196ਵੇਂ ਦਿਨ, ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 516 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 56,455 ਹੋ ਗਈਆਂ।

ਇਸ ਤੋਂ ਇਲਾਵਾ 308 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 12 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹੋਰ ਖ਼ਬਰਾਂ :-  ਚੰਗੇ ਰਿਟਰਨ ਦੇ ਲਈ Mutual Funds ਇੱਕ ਬਿਹਤਰ ਵਿਕਲਪ, ਸ਼ੁਰੂ ਕਰਨ ਤੋਂ ਪਹਿਲਾਂ ਇਹਨਾਂ ਗੱਲਾਂ ਦਾ ਰੱਖੋ ਖਾਸ ਧਿਆਨ

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 521ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 106 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.1 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 4 ਕਿਲੋ ਭੁੱਕੀ, 676 ਨਸ਼ੀਲੀਆਂ ਗੋਲੀਆਂ ਅਤੇ 5810 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 521 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,358 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 17 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

  

Leave a Reply

Your email address will not be published. Required fields are marked *