‘ਯੁੱਧ ਨਸ਼ਿਆਂ ਵਿਰੁੱਧ’ ਦੇ 201ਵੇਂ ਦਿਨ ਪੰਜਾਬ ਪੁਲਿਸ ਵੱਲੋਂ 30.5 ਕਿਲੋ ਹੈਰੋਇਨ ਨਾਲ 85 ਨਸ਼ਾ ਤਸਕਰ ਕਾਬੂ

Punjab Police got big success against drug traffickers

ਚੰਡੀਗੜ੍ਹ, 18 ਸਤੰਬਰ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 201ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 409 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 62 ਐਫਆਈਆਰਜ਼ ਦਰਜ ਕਰਕੇ 85 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 201 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,060 ਹੋ ਗਈ ਹੈ।

ਇਹਨਾਂ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫਤਾਰ ਕੀਤੇ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 30.5 ਕਿਲੋ ਹੈਰੋਇਨ, 150 ਗ੍ਰਾਮ ਅਫੀਮ, 766 ਨਸ਼ੀਲੀਆਂ ਗੋਲੀਆਂ/ ਕੈਪਸੂਲ ਅਤੇ 2290 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਹੋਰ ਖ਼ਬਰਾਂ :-  ਵਿਕਾਸ ਗਰਾਂਟਾਂ ਵਿੱਚ 3 ਲੱਖ ਰੁਪਏ ਦੀ ਘਪਲੇਬਾਜ਼ੀ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਵੱਲੋਂ ਮੁਕੱਦਮਾ ਦਰਜ

ਇਸ ਆਪ੍ਰੇਸ਼ਨ ਦੌਰਾਨ 75 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1100 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 403 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 61 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *