ਯੁੱਧ ਨਸਿ਼ਆਂ ਵਿਰੁੱਧ’: 203ਵੇਂ ਦਿਨ, ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 11.4 ਕਿਲੋਗ੍ਰਾਮ ਹੈਰੋਇਨ, 4.29 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

Punjab Police Logo

ਚੰਡੀਗੜ੍ਹ, 20 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸਿ਼ਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸਿ਼ਆਂ ਵਿਰੁੱਧ” ਦੇ ਲਗਾਤਾਰ 203ਵੇਂ ਦਿਨ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ 357 ਥਾਵਾਂ `ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਰਾਜ ਭਰ ਵਿੱਚ 56 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 203 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 30,298 ਹੋ ਗਈ ਹੈ।

ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 11.4 ਕਿਲੋ ਹੈਰੋਇਨ, 644 ਗ੍ਰਾਮ ਅਫੀਮ, 814 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4.29 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ਹੈ।

ਹੋਰ ਖ਼ਬਰਾਂ :-  ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਕੱਲ੍ਹ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ

69 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 150 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 357 ਥਾਵਾਂ ਤੇ ਛਾਪੇਮਾਰੀ ਕੀਤੀ ਹੈ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 389 ਸ਼ੱਕੀ ਵਿਅਕਤੀਆਂ ਦੀ ਚੈਕਿੰਗ ਵੀ ਕੀਤੀ ਹੈ।

ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸਿ਼ਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ – ਲਾਗੂ ਕੀਤੀ ਹੈ, ਪੰਜਾਬ ਪੁਲਿਸ ਨੇ `ਨਸ਼ਾ ਛੁਡਾਉਣ` ਦੇ ਹਿੱਸੇ ਵਜੋਂ ਅੱਜ 42 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ  ਹੈ।

Leave a Reply

Your email address will not be published. Required fields are marked *