ਅੰਮ੍ਰਿਤਸਰ ਵਿਖੇ ਅਲਿਮਕੋ ਦੀ ਸਹਾਇਤਾ ਨਾਲ ਗੋਲਬਾਗ, ਮਜੀਠਾ ਅਤੇ ਅਟਾਰੀ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ 211 ਦਿਵਿਆਂਗ ਵਿਕਅਤੀਆਂ ਨੂੰ ਕਰੀਬ 50 ਲੱਖ ਦੀ ਕੀਮਤ ਦੇ ਸਹਾਇਕ ਉਪਰਕਣ ਵੰਡੇ ਗਏ

ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਅਗਵਾਈ ਹੇਠ ਜਿਲ੍ਹਾ ਸਮਾਜਿਕ ਸੁੱਰਖਿਆ ਅਫ਼ਸਰ ਸ: ਅਸੀਸਇੰਦਰ ਸਿੰਘ ਵਲੋਂ ਅੱਜ ਅਲਿਮਕੋ ਦੀ ਸਹਾਇਤਾ ਨਾਲ  ਗੋਲਬਾਗ, ਮਜੀਠਾ ਅਤੇ ਅਟਾਰੀ ਵਿਖੇ  ਲਗਾਏ ਗਏ ਵਿਸ਼ੇਸ਼ ਕੈਂਪ ਵਿੱਚ 211 ਦਿਵਿਆਂਗ ਵਿਅਕਤੀਆਂ ਨੂੰ ਕਰੀਬ 50 ਲੱਖ ਦੀ ਕੀਮਤ ਦੇ ਸਹਾਇਕ ਉਪਰਕਣ ਵੰਡੇ ਗਏ। ਉਨਾਂ ਦੱਸਿਆ ਕਿ ਕੈਂਪ ਦੌਰਾਨ 115 ਬੈਟਰੀ ਵਾਲੇ ਟਰਾਈਸਾਈਕਲ, 21 ਵੀਲ੍ਹ ਚੇਅਰ ਅਤੇ ਹੋਰ  ਉਪਕਰਣਾਂ ਦੀ ਵੰਡ ਲੋੜਵੰਦਾਂ ਨੂੰ ਕੀਤੀ ਗਈ ਹੈ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸਾਹਿਬ ਦੀਆਂ ਵਿਸ਼ੇਸ਼ ਹਦਾਇਤਾਂ ’ਤੇ ਲੋੜਵੰਦਾਂ ਨੂੰ ਸਹਾਇਕ ਉਪਕਰਣ ਦੇਣ ਲਈ ਪਹਿਲਾਂ ਵਿਸ਼ੇਸ਼ ਕੈਂਪ ਲਗਾਏ ਗਏ ਸਨ, ਜਿਸ ਵਿੱਚ ਹਰੇਕ ਵਿਅਕਤੀ ਦੀ ਲੋੜ ਅਨੁਸਾਰ ਸਾਇਜ ਲੈ ਕੇ ਉਪਕਰਣ ਤਿਆਰ ਕਰਵਾਏ ਗਏ ਅਤੇ ਹੁਣ ਉਨਾਂ ਦੇ ਨਜ਼ਦੀਕੀ ਸਥਾਨਾਂ ’ਤੇ ਜਾ ਕੇ ਕੈਂਪ ਲਗਾ ਕੇ ਇਹ ਵੰਡ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਇਹ ਸਾਰੇ ਉਪਕਰਣ ਅਲਿਮਕੋ ਵਲੋਂ ਬਹੁਤ ਵਧੀਆ ਤਕਨੀਕ ਅਤੇ ਕੁਆਲਿਟੀ ਨਾਲ ਤਿਆਰ ਕੀਤੇ ਗਏ ਹਨ ਅਤੇ ਅੱਜ 357 ਉਪਰਕਣ 211 ਦਿਵਿਆਂਗ ਵਿਅਕਤੀਆਂ ਨੂੰ ਵੰਡੇ ਗਏ ਹਨ।

ਹੋਰ ਖ਼ਬਰਾਂ :-  ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਰਾਜ ਭਰ ਵਿਚੋਂ ਅੰਮ੍ਰਿਤਸਰ ਜਿਲ੍ਹਾ ਪਹਿਲੇ ਨੰਬਰ ਤੇ ਕਾਇਮ

ਸ੍ਰੀ ਅਸੀਸਇੰਦਰ ਸਿੰਘ ਜਿਲ੍ਹਾ ਸਮਾਜਿਕ ਸਿੱਖਿਆ ਅਧਿਕਾਰੀ ਨੇ ਦੱਸਿਆ ਕਿ ਕੱਲ 23 ਜਨਵਰੀ ਨੂੰ ਅਲੀਮਕੋ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਜਨਾਲਾ ਅਤੇ ਰਮਦਾਸ ਵਿਖੇ, 29 ਜਨਵਰੀ ਨੂੰ ਜੰਡਿਆਲਾ ਅਤੇ ਬਾਬਾ ਬਕਾਲਾ ਵਿਖੇ ਕੈਂਪ ਲਗਾ ਕੇ ਇਹ ਸਹਾਇਕ ਉਪਕਰਣ ਲੋੜਵੰਦ ਵਿਅਕਤੀਆਂ ਨੂੰ ਦਿੱਤੇ ਜਾਣਗੇ।

ਇਸ ਕੈਂਪ ਵਿੱਚ ਜਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ, ਪ੍ਰਿੰਸੀਪਲ ਧਰਮਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

dailytweetnews.com

Leave a Reply

Your email address will not be published. Required fields are marked *