ਪਟਿਆਲਾ ਦੇ ਪਿੰਡ ਬਾਰਨ ਵਿਚ 24 ਸਾਲਾ ਨੌਜਵਾਨ ਦਾ ਗੁਆਂਢੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਕਤਲ

ਪਟਿਆਲਾ ਦੇ ਪਿੰਡ ਬਾਰਨ ਵਿਚ ਇਕ 24 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਗੁਆਂਢੀਆਂ ਵੱਲੋਂ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਵਿਕਰਮਜੀਤ ਸਿੰਘ ਵਜੋਂ ਹੋਈ ਹੈ, ਜਿਸ ਨੇ 10 ਦਿਨ ਬਾਅਦ ਇਟਲੀ ਜਾਣਾ ਸੀ। ਬੀਤੇ ਦਿਨੀਂ ਉਸ ਦਾ ਜਨਮਦਿਨ ਸੀ ਅਤੇ ਉਹ ਆਪਣੇ ਦੋਸਤਾਂ ਨਾਲ ਕੇਕ ਕੱਟ ਕੇ ਸ਼ਾਮ ਨੂੰ ਘਰ ਪਰਤਿਆ ਸੀ, ਜਿੱਥੇ ਉਸ ਦੀ ਗੁਆਂਢੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਅਤੇ ਉਸ ਤੋਂ ਬਾਅਦ ਗੁਆਂਢੀਆਂ ਵੱਲੋਂ ਮਾਪਿਆਂ ਦੇ ਇਕਲੌਤੇ ਪੁੱਤ ਵਿਕਰਮਜੀਤ ਸਿੰਘ ਦਾ ਸਿਰ ਵਿਚ ਗੰਢਾਸੇ ਮਾਰ ਕੇ ਕਤਲ ਕਰ ਦਿੱਤਾ ਗਿਆ।

ਫਿਲਹਾਲ ਪੁਲਸ ਨੇ ਮ੍ਰਿਤਕ ਦੇ ਮਾਤਾ-ਪਿਤਾ ਦੇ ਬਿਆਨ ਦਰਜ ਕਰਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਨੌਜਵਾਨ ਵਿਕਰਮਜੀਤ ਸਿੰਘ ਪਟਿਆਲਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਬਤੌਰ ਨਰਸਿੰਗ ਸਟਾਫ ਕੰਮ ਕਰਦਾ ਸੀ ਅਤੇ 2 ਮਹੀਨੇ ਪਹਿਲਾਂ ਹੀ ਮ੍ਰਿਤਕ ਦੇ ਵੱਡੇ ਭਰਾ ਦੀ ਸ਼ੂਗਰ ਦੀ ਬਿਮਾਰੀ ਕਾਰਣ ਮੌਤ ਹੋਈ ਸੀ।

ਹੋਰ ਖ਼ਬਰਾਂ :-  ਬਠਿੰਡਾ ਵਿੱਚ ‘ਵਿਕਾਸ ਕ੍ਰਾਂਤੀ’ ਮੌਕੇ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 1125 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਤੋਹਫਾ

ਵੱਡੇ ਭਰਾ ਦੀ ਮੌਤ ਤੋਂ ਬਾਅਦ ਵਿਕਰਮ ਹੀ ਮਾਪਿਆਂ ਦਾ ਇਕਲੌਤਾ ਸਹਾਰਾ ਸੀ । ਪੁੱਤ ਨੂੰ ਬਚਾਉਂਦਿਆਂ ਵਿਕਰਮ ਦੇ ਪਿਤਾ ਵੀ ਜ਼ਖਮੀ ਹੋਏ ਹਨ, ਜਿਨ੍ਹਾਂ ਨੂੰ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ ਹੈ। ਉੱਥੇ ਹੀ ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਮੋਰਚਰੀ ਵਿਚ ਰਖਵਾਇਆ ਗਿਆ ਹੈ।

Leave a Reply

Your email address will not be published. Required fields are marked *