ਲੋਕ ਸਭਾ ਚੋਣਾਂ 2024: ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ 25 ਕੰਪਨੀਆਂ ਪੰਜਾਬ ਪਹੁੰਚੀਆਂ

ਆਗਾਮੀ ਲੋਕ ਸਭਾ ਚੋਣਾਂ 2024 ਸੁਤੰਤਰ, ਨਿਰਪੱਖ ਅਤੇ ਸਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਅਤੇ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ 25 ਕੰਪਨੀਆਂ ਪੰਜਾਬ ਰਾਜ ਵਿੱਚ ਪਹੁੰਚ ਚੁੱਕੀਆਂ ਹਨ। ਇਹਨਾਂ 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀਆਰਪੀਐਫ) ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।

ਹੋਰ ਵੇਰਵਿਆਂ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਦਬਦਬਾ ਬਣਾਉਣ ਲਈ ਸੂਬੇ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਇਹਨਾਂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਜਾਵੇਗਾ।

ਹੋਰ ਖ਼ਬਰਾਂ :-  ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ‘ਆਪ’ ਦੇ ਪਟਿਆਲਾ ਤੋਂ ਉਮੀਦਵਾਰ ਡਾ. ਬਲਬੀਰ ਲਈ ਚੋਣ ਪ੍ਰਚਾਰ ਕੀਤਾ

ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਮੈਪਿੰਗ ਵੀ ਕੀਤੀ ਜਾ ਰਹੀ ਹੈ ਤਾਂ ਜੋ ਆਮ ਚੋਣਾਂ ਤੋਂ ਪਹਿਲਾਂ ਕਿਸੇ ਵੀ ਅਣਸੁਖਾਵੀਂ ਸਥਿਤੀ ਤੋਂ ਬਚਾਅ ਲਈ ਹੋਰ ਬਲਾਂ ਨੂੰ ਤਾਇਨਾਤ ਕੀਤਾ ਜਾ ਸਕੇ।

ਸਪੈਸ਼ਲ ਡੀਜੀਪੀ ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਬਾਜ ਅੱਖ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਫਲੈਗ ਮਾਰਚ ਕੱਢਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਵਕ ਚੋਣਾਂ ਕਰਵਾਉਣ ਲਈ ਵਚਨਬੱਧ ਹੈ।

dailytweetnews.com

Leave a Reply

Your email address will not be published. Required fields are marked *