ਗੈਂਗਸਟਰਾਂ ‘ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

Punjab Police got big success against drug traffickers

ਚੰਡੀਗੜ੍ਹ, 30 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 283ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 514 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।  

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

283ਵੇਂ ਦਿਨ, ਪੁਲਿਸ ਟੀਮਾਂ ਨੇ 186 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 81,685 ਹੋ ਗਈ ਹੈ।

ਇਸ ਤੋਂ ਇਲਾਵਾ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹੋਰ ਖ਼ਬਰਾਂ :-  ਹਰਭਜਨ ਸਿੰਘ ਈ.ਟੀ.ਓ. ਵਲੋਂ ਲੋਕ ਨਿਰਮਾਣ ਵਿਭਾਗ ਵੱਲੋਂ ਬਣਵਾਈ ਜਾ ਰਹੀਆਂ ਸੜਕਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 608ਵੇਂ ਦਿਨ ਵੀ ਜਾਰੀ ਰੱਖਦਿਆਂ 106 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 440 ਗ੍ਰਾਮ ਹੈਰੋਇਨ, 400 ਗ੍ਰਾਮ ਅਫੀਮ, 108 ਨਸ਼ੀਲੀਆਂ ਗੋਲੀਆਂ ਅਤੇ 22,900 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 608 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 89,561 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 26 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।

 

Leave a Reply

Your email address will not be published. Required fields are marked *