ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਤੀਸਰੇ ਦਿਨ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ

ਲੋਕ ਸਭਾ ਚੋਣਾਂ-2024 ਲਈ ਨਾਮਜ਼ਦਗੀਆਂ ਭਰਨ ਦੇ ਤੀਸਰੇ ਦਿਨ ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਲਈ 28 ਉਮੀਦਵਾਰਾਂ ਵੱਲੋਂ 31 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ ਤੋਂ ਇਕ-ਇਕ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਹੈ। ਸੰਗਰੂਰ, ਅੰਮ੍ਰਿਤਸਰ, ਬਠਿੰਡਾ ਅਤੇ ਫਿਰੋਜ਼ਪੁਰ ਤੋਂ ਦੋ-ਦੋ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ, ਜਦਕਿ ਪਟਿਆਲਾ ਤੋਂ ਤਿੰਨ, ਆਨੰਦਪੁਰ ਸਾਹਿਬ ਤੋਂ ਤਿੰਨ, ਖਡੂਰ ਸਾਹਿਬ ਤੋਂ ਚਾਰ ਅਤੇ ਲੁਧਿਆਣਾ ਤੋਂ ਪੰਜ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਉੱਥੇ ਹੀ ਫਰੀਦਕੋਟ ਤੋਂ 3 ਉਮੀਦਵਾਰਾਂ ਨੇ 6 ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇੱਥੇ 1 ਉਮੀਦਵਾਰ ਵੱਲੋਂ 4 ਫਾਰਮ ਭਰੇ ਗਏ ਹਨ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਗੁਰਦਾਸਪੁਰ ਅਤੇ ਜਲੰਧਰ ਲੋਕ ਸਭਾ ਸੀਟ ਲਈ ਕਿਸੇ ਵੀ ਉਮੀਦਵਾਰ ਵੱਲੋਂ ਵੀਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕੀਤਾ ਗਿਆ ਹੈ।

ਹੋਰ ਖ਼ਬਰਾਂ :-  ਸੈਰ-ਸਪਾਟੇ ਨੂੰ ਪੂਰੀ ਸਮਰੱਥਾ ਅਨੁਸਾਰ ਵਿਕਸਿਤ ਕਰਨਾ ਪੰਜਾਬ ਸਰਕਾਰ ਦੀਆਂ ਮੁੱਖ ਤਰਜ਼ੀਹਾਂ ਵਿਚੋ ਇਕ- ਅਨਮੋਲ ਗਗਨ ਮਾਨ

ਜ਼ਿਕਰਯੋਗ ਹੈ ਕਿ 7 ਮਈ ਤੋਂ 9 ਮਈ ਤੱਕ 61 ਉਮੀਦਵਾਰਾਂ ਵੱਲੋਂ 68 ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ।

Leave a Reply

Your email address will not be published. Required fields are marked *