ਕਾਂਗਰਸ ਵੱਲੋਂ ਪੰਜਾਬ ਦੇ ਚਾਰ ਹੋਰ ਉਮੀਦਵਾਰਾਂ ਦੀ ਸੂਚੀ ਜਾਰੀ

ਲੋਕ ਸਭਾ ਚੋਣਾਂ 2024 ਨੂੰ ਲੈ ਕੇ ਕਾਂਗਰਸ ਵੱਲੋਂ ਪੰਜਾਬ ਦੇ ਚਾਰ ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਹਨਾਂ ਨੂੰ ਲੁਧਿਆਣਾ ਤੋਂ ਟਿਕਟ ਦਿੱਤੀ ਗਈ ਹੈ। ਗੁਰਦਾਸਪੁਰ ਤੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਕੁਲਬੀਰ ਸਿੰਘ ਜੀਰਾ ਤੇ ਅਨੰਦਪੁਰ ਸਾਹਿਬ ਹਲਕੇ ਤੋਂ ਵਿਜੇ ਇੰਦਰ ਸਿੰਗਲਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਹੋਰ ਖ਼ਬਰਾਂ :-  ਗੈਂਗਸਟਰਾਂ ‘ਤੇ ਵਾਰ ਦਾ 41ਵਾਂ ਦਿਨ: ਪੰਜਾਬ ਪੁਲਿਸ ਵੱਲੋਂ 409 ਥਾਈਂ ਛਾਪੇਮਾਰੀ; 132 ਗ੍ਰਿਫ਼ਤਾਰ

ਕਾਂਗਰਸ ਵੱਲੋਂ ਹੁਣ ਤੱਕ 12 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਫਿਰੋਜ਼ਪੁਰ ਲੋਕ ਸਭਾ ਹਲਕੇ ਨੂੰ ਲੈ ਕੇ ਹਲੇ ਵੀ ਸਥਿਤੀ ਕਲੀਅਰ ਨਹੀਂ ਕੀਤੀ ਗਈ ਤੇ ਉਮੀਦਵਾਰ ਦਾ ਐਲਾਨ ਨਹੀਂ ਹੋਇਆ।

 

Leave a Reply

Your email address will not be published. Required fields are marked *