ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਵਿੱਚ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀ ਵੋਟਿੰਗ ਅੱਜ ਤੋਂ

ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਦੀ ਵੋਟਿੰਗ ਅੱਜ ਸਵੇਰੇ 7 ਵਜੇ ਤੋਂ ਸ਼ੁਰੂ ਹੋ ਗਈ ਹੈ। ਇਸ ਪੜਾਅ ‘ਚ 10 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 96 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ।

ਆਮ ਚੋਣਾਂ ਦੇ ਚੌਥੇ ਪੜਾਅ ‘ਚ ਆਂਧਰਾ ਪ੍ਰਦੇਸ਼ ਦੀਆਂ ਸਾਰੀਆਂ 25, ਤੇਲੰਗਾਨਾ ਦੀਆਂ 17, ਉੱਤਰ ਪ੍ਰਦੇਸ਼ ਦੀਆਂ 13, ਮਹਾਰਾਸ਼ਟਰ ਦੀਆਂ 11, ਪੱਛਮੀ ਬੰਗਾਲ ਦੀਆਂ 8, ਮੱਧ ਪ੍ਰਦੇਸ਼ ਦੀਆਂ 8 ਸੀਟਾਂ, ਬਿਹਾਰ ਦੇ 5 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਵੋਟ ਪਾਉਣ ਲਈ ਲੋਕ ਸਵੇਰ ਤੋਂ ਹੀ ਪੋਲਿੰਗ ਸਟੇਸ਼ਨ ‘ਤੇ ਪਹੁੰਚ ਰਹੇ ਹਨ।

ਲੋਕ ਸਭਾ ਚੋਣਾਂ 2024 ਦੇ ਚੌਥੇ ਪੜਾਅ ਵਿੱਚ 1717 ਉਮੀਦਵਾਰ ਚੋਣ ਲੜ ਰਹੇ ਹਨ। ਚੌਥੇ ਪੜਾਅ ਲਈ ਇੱਕ ਸੰਸਦੀ ਹਲਕੇ ਵਿੱਚ ਚੋਣ ਲੜ ਰਹੇ ਉਮੀਦਵਾਰਾਂ ਦੀ ਔਸਤ ਗਿਣਤੀ 18 ਹੈ। ਚੌਥੇ ਪੜਾਅ ‘ਚ 1.92 ਲੱਖ ਪੋਲਿੰਗ ਸਟੇਸ਼ਨਾਂ ‘ਤੇ 17.7 ਕਰੋੜ ਤੋਂ ਵੱਧ ਵੋਟਰ ਹਨ। ਇਨ੍ਹਾਂ ਵਿੱਚੋਂ 8.97 ਕਰੋੜ ਪੁਰਸ਼ ਅਤੇ 8.73 ਕਰੋੜ ਮਹਿਲਾ ਵੋਟਰ ਹਨ। ਚੌਥੇ ਪੜਾਅ ਲਈ  85 ਸਾਲ ਤੋਂ ਵੱਧ ਉਮਰ ਦੇ 12.49 ਲੱਖ ਤੋਂ ਵੱਧ ਰਜਿਸਟਰਡ ਵੋਟਰ ਅਤੇ 19.99 ਲੱਖ ਅਪਾਹਜ ਵੋਟਰ ਹਨ, ਜਿਨ੍ਹਾਂ ਨੂੰ ਘਰ ਬੈਠੇ ਹੀ ਵੋਟ ਪਾਉਣ ਦਾ ਵਿਕਲਪ ਦਿੱਤਾ ਗਿਆ ਹੈ।

ਹੋਰ ਖ਼ਬਰਾਂ :-  ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ- ਮੁੱਖ ਮੰਤਰੀ

Leave a Reply

Your email address will not be published. Required fields are marked *