ਜਸਟਿਸ ਸੰਜੀਵ ਖੰਨਾ (Justice Sanjeev Khanna) ਦੇਸ਼ ਦੇ ਨਵੇਂ ਚੀਫ਼ ਜਸਟਿਸ ਬਣ ਗਏ ਹਨ,ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਨੇ ਰਾਸ਼ਟਰਪਤੀ ਭਵਨ ਵਿੱਚ ਆਯੋਜਿਤ ਇੱਕ ਪ੍ਰੋਗਰਾਮ ਵਿੱਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।
ਜਸਟਿਸ ਖੰਨਾ ਦੇਸ਼ ਦੇ 51ਵੇਂ ਚੀਫ਼ ਜਸਟਿਸ ਹਨ, ਉਨ੍ਹਾਂ ਦਾ ਕਾਰਜਕਾਲ 13 ਮਈ 2025 ਤੱਕ ਯਾਨੀ ਲਗਭਗ 6 ਮਹੀਨੇ ਦਾ ਹੋਵੇਗਾ। ਉਹ ਇਲੈਕਟੋਰਲ ਬਾਂਡ ਸਕੀਮ ਨੂੰ ਖਤਮ ਕਰਨ ਅਤੇ ਧਾਰਾ 370 ਨੂੰ ਖਤਮ ਕਰਨ ਵਰਗੇ ਕਈ ਇਤਿਹਾਸਕ ਫੈਸਲਿਆਂ ਦਾ ਹਿੱਸਾ ਰਹੇ ਹਨ।