ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ‘ਆਪ’ ਦੇ ਸੰਜੀਵ ਅਰੋੜਾ ਦੀ ਜਿੱਤ

ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਵੋਟਾਂ ਦਿਨ ਗਿਣਤੀ ਜਾਰੀ ਹੈ | ਹੁਣ ਤੱਕ 14 ਰਾਊਂਡ ‘ਚੋਂ ਗਿਣਤੀ ਦੇ 11 ਰਾਊਂਡ ਦੀ ਗਿਣਤੀ ਮੁਕੰਮਲ ਹੋ ਗਈ ਹੈ | ‘ਆਪ’ ਉਮੀਦਵਾਰ ਸੰਜੀਵ ਅਰੋੜਾ (Sanjeev Arora) ਦੀ ਲੀਡ 7506 ਵੋਟਾਂ ਤੱਕ ਵਧ ਗਈ ਹੈ। ਅਜਿਹੀ ਸਥਿਤੀ ਸੰਜੀਵ ਅਰੋੜਾ ਦੀ ਜਿੱਤ ਤੈਅ ਮੰਨੀ ਜਾ ਰਹੀ ਹੈ। ਕਾਂਗਰਸ ਦੂਜੇ ਸਥਾਨ ‘ਤੇ, ਭਾਜਪਾ ਤੀਜੇ ਸਥਾਨ ‘ਤੇ ਅਤੇ ਸ਼੍ਰੋਮਣੀ ਅਕਾਲੀ ਦਲ ਚੌਥੇ ਸਥਾਨ ‘ਤੇ ਹੈ।

‘ਆਪ’ ਉਮੀਦਵਾਰ ਸੰਜੀਵ ਅਰੋੜਾ (Sanjeev Arora) ਦੀ ਲੀਡ 3 ਰਾਊਂਡ ‘ਚ ਲਗਾਤਾਰ ਵਧੀ, ਪਰ ਚੌਥੇ, ਪੰਜਵੇਂ ਅਤੇ ਛੇਵੇਂ ਦੌਰ ‘ਚ ਘੱਟ ਗਈ। ਕਾਂਗਰਸ ਉਮੀਦਵਾਰ ਨੂੰ ਤਿੰਨਾਂ ਰਾਊਂਡ ‘ਚ ਸਭ ਤੋਂ ਵੱਧ ਵੋਟਾਂ ਮਿਲੀਆਂ। ‘ਆਪ’ ਦੀ ਲੀਡ 3 ਰਾਊਂਡ ‘ਚ ਘਟਣ ਤੋਂ ਬਾਅਦ, ਇਹ 7ਵੇਂ ਰਾਊਂਡ ਤੋਂ ਫਿਰ ਵਧਣੀ ਸ਼ੁਰੂ ਹੋ ਗਈ ਹੈ। ਇਸ ਤੋਂ ਬਾਅਦ ‘ਆਪ’ ਵਰਕਰਾਂ ਨੇ ਜਸ਼ਨ ਮਨਾਉਣਾ ਸ਼ੁਰੂ ਕਰ ਦਿੱਤਾ ਹੈ।

ਹੋਰ ਖ਼ਬਰਾਂ :-  ਜਸਟਿਸ ਸੰਜੀਵ ਖੰਨਾ ਬਣੇ ਦੇਸ਼ ਦੇ 51ਵੇਂ CJI

ਇਹ ਗਿਣਤੀ ਖਾਲਸਾ ਕਾਲਜ ਫਾਰ ਵੂਮੈਨ ਦੇ ਆਡੀਟੋਰੀਅਮ ‘ਚ ਹੋ ਰਹੀ ਹੈ। ਸਭ ਤੋਂ ਪਹਿਲਾਂ ਪੋਸਟਲ ਬੈਲਟ ਦੀ ਗਿਣਤੀ ਕੀਤੀ ਗਈ। ਹੁਣ ਈਵੀਐਮ ਤੋਂ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *