ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਸੜਕ ਹਾਦਸੇ ਵਿਚ ਜ਼ਖਮੀ, ਖ਼ਤਰੇ ਤੋਂ ਬਾਹਰ

ਲੁਧਿਆਣਾ, 13 ਅਗਸਤ 2025 : ਪੰਜਾਬ ਦੇ ਸ਼ਹਿਰ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦੀ ਕਾਰ ਖਨੌਰੀ ਸਰਹੱਦ ਨੇੜੇ ਇੱਕ ਡਿਵਾਈਡਰ ਨਾਲ ਟਕਰਾਉਣ ਦੇ ਚਲਦਿਆਂ ਸੜਕੀ ਹਾਦਸਾ ਵਾਪਰ ਗਿਆ, ਜਿਸ ਵਿਚ ਉਨ੍ਹਾਂ ਦੇ ਚੇਹਰੇ `ਤੇ ਗੰਭੀਰ ਸੱਟਾਂ ਲੱਗੀਆਂ ਹਨ। ਜਿਸ ਤੇ ਉਨ੍ਹਾਂ ਨੂੰ ਤੁਰੰਤ ਹਰਿਆਣਾ ਦੇ ਕੈਥਲ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਅਮਰੀਕਾ ਗਈ ਹੋਈ ਸੀ, ਇੱਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ

ਹੋਰ ਖ਼ਬਰਾਂ :-  ਅਡਾਨੀ ਏਅਰਪੋਰਟਸ ਹੋਲਡਿੰਗਜ਼ ਲਿਮਟਿਡ ਨੇ ਰਾਸ਼ਟਰੀ ਸੁਰੱਖਿਆ ਚਿੰਤਾਵਾਂ ਦੇ ਵਿਚਕਾਰ ਚੀਨੀ ਫਰਮ ਡਰੈਗਨਪਾਸ ਨਾਲ ਲਾਉਂਜ ਐਕਸੈਸ ਡੀਲ ਖਤਮ ਕਰ ਦਿੱਤੀ

ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਇੱਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਅਮਰੀਕਾ ਗਈ ਹੋਈ ਸੀ। ਉਹ ਰਾਤ ਨੂੰ ਦਿੱਲੀ ਹਵਾਈ ਅੱਡੇ `ਤੇ ਉਤਰੀ ਸੀ। ਉਹਨਾਂ ਦਾ ਪਤੀ, ਪੁੱਤਰ, ਗੰਨਮੈਨ ਅਤੇ ਡਰਾਈਵਰ ਉਸ ਨੂੰ ਲੈਣ ਗਏ ਸਨ। ਜਦੋਂ ਉਹ ਸਵੇਰੇ ਵਾਪਸ ਆ ਰਹੇ ਸਨ ਤਾਂ ਰਸਤੇ ਵਿਚ ਉਹਨਾਂ ਦੀ ਕਾਰ ਦੇ ਸਾਹਮਣੇ ਕੋਈ ਚੀਜ਼ ਆ ਗਈ, ਜਿਸ ਕਾਰਨ ਕਾਰ ਕੰਟਰੋਲ ਤੋਂ ਬਾਹਰ ਹੋ ਗਈ ਤੇ ਡਿਵਾਈਡਰ ਨਾਲ ਟਕਰਾ ਗਈ।

Leave a Reply

Your email address will not be published. Required fields are marked *