ਕੇਂਦਰ ਸ਼ਾਸਿਤ ਪ੍ਰਦੇਸ਼ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਗੋਵਰਧਨ ਪੂਜਾ ਅਤੇ ਵਿਸ਼ਵਕਰਮਾ ਦਿਵਸ (Govardhan Puja And Vishwakarma Day) ਲਈ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਪ੍ਰਸ਼ਾਸਨ ਦੇ ਗ੍ਰਹਿ ਵਿਭਾਗ (Home Department) ਨੇ ਮੰਗਲਵਾਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ।
ਹੁਕਮ ਅਨੁਸਾਰ, ਇਸ ਦਿਨ ਨੂੰ ਪਹਿਲਾਂ ਸੀਮਤ ਛੁੱਟੀ ਐਲਾਨਿਆ ਗਿਆ ਸੀ,ਪਰ ਹੁਣ ਇਸਨੂੰ ਜਨਤਕ ਛੁੱਟੀ ਵਜੋਂ ਮਨਾਇਆ ਜਾਵੇਗਾ,ਇਹ ਛੁੱਟੀ ਚੰਡੀਗੜ੍ਹ ਪ੍ਰਸ਼ਾਸਨ ਅਧੀਨ ਆਉਂਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ ‘ਤੇ ਲਾਗੂ ਹੋਵੇਗੀ।