‘ਯੁੱਧ ਨਸ਼ਿਆਂ ਵਿਰੁੱਧ’ ਦੇ 244ਵੇਂ ਦਿਨ ਪੰਜਾਬ ਪੁਲਿਸ ਵੱਲੋਂ 3.3 ਕਿਲੋ ਹੈਰੋਇਨ ਅਤੇ 5 ਕਿਲੋ ਅਫੀਮ ਸਮੇਤ 77 ਨਸ਼ਾ ਤਸਕਰ ਕਾਬੂ

Punjab Police Logo

ਚੰਡੀਗੜ੍ਹ, 31 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 244ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 300 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 77 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 244 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 34,719 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 3.3 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 674 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਹੋਰ ਖ਼ਬਰਾਂ :-  ਸਿਵਲ ਸੇਵਾਵਾਂ ਲਈ ਮੁਫ਼ਤ ਕੋਚਿੰਗ- 540 ਉਮੀਦਵਾਰ ਪ੍ਰਵੇਸ਼ ਪ੍ਰੀਖਿਆ 'ਚ ਬੈਠੇ

ਇਸ ਆਪ੍ਰੇਸ਼ਨ ਦੌਰਾਨ 66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 300 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 307 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 32 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *