‘ਯੁੱਧ ਨਸ਼ਿਆਂ ਵਿਰੁੱਧ’ ਦੇ 255ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.4 ਕਿਲੋ ਹੈਰੋਇਨ ਅਤੇ 1.5 ਲੱਖ ਰੁਪਏ ਡਰੱਗ ਮਨੀ ਸਮੇਤ 102 ਨਸ਼ਾ ਤਸਕਰ ਕਾਬੂ

Punjab Police Logo

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 255ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 311 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 68 ਐਫਆਈਆਰਜ਼ ਦਰਜ ਕਰਕੇ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 255 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,186 ਹੋ ਗਈ ਹੈ।

ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.4 ਕਿਲੋਗ੍ਰਾਮ ਹੈਰੋਇਨ, 1.4 ਕਿਲੋਗ੍ਰਾਮ ਅਫੀਮ, 828 ਨਸ਼ੀਲੀਆਂ ਗੋਲੀਆਂ ਅਤੇ 1.52 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਹੋਰ ਖ਼ਬਰਾਂ :-  12ਵੀਂ ਪਾਸ ਨੌਜਵਾਨਾਂ ਲਈ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ITBP) ਦੀਆਂ 9451 ਅਸਾਮੀਆਂ ਦੀ ਭਰਤੀ

ਇਸ ਆਪ੍ਰੇਸ਼ਨ ਦੌਰਾਨ 61 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 311 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 337 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ ਹੈ।

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 29 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *