ਵਿਜੀਲੈਂਸ ਬਿਊਰੋ ਨੇ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖ਼ੋਰੀ ਦੇ 4 ਮਾਮਲਿਆਂ ਵਿੱਚ 5 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ

Vigilance Bureau Punjab

ਚੰਡੀਗੜ੍ਹ, 20 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ  ਚੱਲ ਰਹੀ ਆਪਣੀ ਮੁਹਿੰਮ ਤਹਿਤ ਅਕਤੂਬਰ ਮਹੀਨੇ ਦੌਰਾਨ 4 ਵੱਖ-ਵੱਖ ਕੇਸਾਂ ਵਿੱਚ 3 ਕਰਮਚਾਰੀਆਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ  ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਉਕਤ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਦੇ ਨਾਲ-ਨਾਲ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਪੁਰਜ਼ੋਰ ਯਤਨ ਕੀਤੇ ਹਨ।

ਉਨ੍ਹਾਂ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 13 ਵਿਜੀਲੈਂਸ ਕੇਸਾਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਸਨ। ਇਸ ਤੋਂ ਇਲਾਵਾ ਸਰਕਾਰੀ ਕਰਮਚਾਰੀਆਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਇੱਕ ਵਿਜੀਲੈਂਸ ਇੰਕੁਆਇਰੀ ਵੀ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ 4 ਮੁਲਜ਼ਮਾਂ ਵਿਰੁੱਧ 3 ਅਪਰਾਧਿਕ ਮੁਕੱਦਮੇ ਦਰਜ ਕੀਤੇ ਗਏ ਹਨ ਅਤੇ ਦੋ ਸਰਕਾਰੀ ਕਰਮਚਾਰੀਆਂ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ 2 ਮਾਮਲੇ ਵੀ ਦਰਜ ਕੀਤੇ ਗਏ ਹਨ।

ਹੋਰ ਖ਼ਬਰਾਂ :-  ਪੰਜਾਬ ਸਰਕਾਰ ਨੇ ਜਣੇਪਾ ਸਿਹਤ ਸੰਭਾਲ ਵਿੱਚ ਲਿਆਂਦੀ ਕ੍ਰਾਂਤੀ ; ਹਰ ਮਹੀਨੇ 20,000 ਗਰਭਵਤੀ ਔਰਤਾਂ ਆਮ ਆਦਮੀ ਕਲੀਨਿਕਾਂ ਤੋਂ ਲੈ ਰਹੀਆਂ ਹਨ ਲਾਭ

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਅੱਗੇ ਕਿਹਾ ਕਿ  ਸਮਰੱਥ ਅਦਾਲਤ ਨੇ ਪਿਛਲੇ ਮਹੀਨੇ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਅਤੇ ਚੁਣੌਤੀ ਦਿੱਤੇ ਰਿਸ਼ਵਤਖੋਰੀ ਦੇ ਇੱਕ ਕੇਸ ਦਾ ਫੈਸਲਾ ਸੁਣਾਇਆ  ਸੀ, ਜਿਸ ਵਿੱਚ ਇੱਕ ਵਿਅਕਤੀ ਨੂੰ ਦੋਸ਼ੀ ਠਹਿਰਾਉਂਦਿਆਂ ਉਸਨੂੰ 4 ਸਾਲ ਦੀ ਕੈਦ ਸਮੇਤ 25,000  ਰੁਪਏ ਦਾ ਜੁਰਮਾਨਾ ਕੀਤਾ ਗਿਆ ਸੀ।

Leave a Reply

Your email address will not be published. Required fields are marked *