ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਬਲਾਕ ਦੇ ਸਾਰੇ ਸਕੂਲ 26 ਨਵੰਬਰ ਤੱਕ ਮੁਕੰਮਲ ਤੌਰ ‘ਤੇ ਬੰਦ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ (Sri Guru Tegh Bahadur Ji) ਦੇ 350ਵੇਂ ਸ਼ਹੀਦੀ ਦਿਵਸ ਦੇ ਇਤਿਹਾਸਕ ਮੌਕੇ ‘ਤੇ ਇੱਕ ਵੱਡਾ ਫੈਸਲਾ ਲਿਆ ਹੈ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਐਲਾਨ ਕੀਤਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਬਲਾਕ ਦੇ ਸਾਰੇ ਸਕੂਲ 26 ਨਵੰਬਰ ਤੱਕ ਮੁਕੰਮਲ ਤੌਰ ‘ਤੇ ਬੰਦ ਰਹਿਣਗੇ।

ਇਹ ਫੈਸਲਾ ਸ਼ਹੀਦੀ ਸ਼ਤਾਬਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਆ ਰਹੀ ਸੰਗਤ ਦੀ ਭਾਰੀ ਭੀੜ ਨੂੰ ਦੇਖਦੇ ਹੋਏ ਵਿਦਿਆਰਥੀਆਂ ਅਤੇ ਸਟਾਫ਼ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਿਆ ਗਿਆ ਹੈ।

ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਨ੍ਹਾਂ ਪਵਿੱਤਰ ਸਮਾਗਮਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੁਣ ਤੋਂ ਹੀ ਭਾਰੀ ਗਿਣਤੀ ਵਿੱਚ ਸੰਗਤ ਦਾ ਆਉਣਾ ਸ਼ੁਰੂ ਹੋ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਭੀੜ ਕਈ ਗੁਣਾ ਵਧਣ ਦੀ ਸੰਭਾਵਨਾ ਹੈ।

ਹੋਰ ਖ਼ਬਰਾਂ :-  ਸਹਿਕਾਰੀ ਬੈਂਕ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਰਾਹਤ ਫੰਡ ਵਿੱਚ 39.33 ਲੱਖ ਰੁਪਏ ਦਾ ਯੋਗਦਾਨ 

ਅਜਿਹੇ ਵਿੱਚ ਸਕੂਲੀ ਬੱਚਿਆਂ ਨੂੰ ਆਉਣ-ਜਾਣ ਵਿੱਚ ਪਰੇਸ਼ਾਨੀ ਹੋ ਸਕਦੀ ਸੀ, ਜਿਸਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਸਕੂਲਾਂ ਵਿੱਚ ਲਗਾਤਾਰ 5 ਦਿਨਾਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ।

ਸਰਕਾਰ ਦਾ ਕਹਿਣਾ ਹੈ ਕਿ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਕੂਲ ਸਟਾਫ਼ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਕਦਮ ਚੁੱਕਣਾ ਬੇਹੱਦ ਜ਼ਰੂਰੀ ਸੀ।

ਇਨ੍ਹਾਂ ਛੁੱਟੀਆਂ ਨਾਲ ਨਾ ਸਿਰਫ਼ ਬੱਚਿਆਂ ਨੂੰ ਭੀੜ-ਭੜੱਕੇ ਤੋਂ ਬਚਾਇਆ ਜਾ ਸਕੇਗਾ, ਸਗੋਂ ਸ਼ਹਿਰ ਦੀ ਆਵਾਜਾਈ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਵੀ ਮਦਦ ਮਿਲੇਗੀ।

Leave a Reply

Your email address will not be published. Required fields are marked *