‘ਯੁੱਧ ਨਸ਼ਿਆਂ ਵਿਰੁੱਧ’: 279ਵੇਂ ਦਿਨ ਪੰਜਾਬ ਪੁਲਿਸ ਨੇ 79 ਨਸ਼ਾ ਤਸਕਰਾਂ ਨੂੰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ, 5 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ ਨਸ਼ਿਆਂ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ  ਲਗਾਤਾਰ 279ਵੇਂ ਦਿਨ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ 284 ਥਾਵਾਂ ’ਤੇ ਛਾਪੇਮਾਰੀ ਕੀਤੀ ਜਿਸ ਦੇ ਨਤੀਜੋੇ ਵਜੋਂ ਸੂਬੇ ਭਰ ਵਿੱਚ 79 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 69 ਐਫਆਈਆਰਜ਼ ਦਰਜ ਕੀਤੀਆਂ ਗਈਆਂ । ਇਸ ਦੇ ਨਾਲ, 279 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,254 ਹੋ ਗਈ ਹੈ।

ਛਾਪੇਮਾਰੀਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ, 2 ਕਿਲੋ ਗਾਂਜਾ, 519 ਨਸ਼ੀਲੀਆਂ ਗੋਲੀਆਂ ਅਤੇ 18,300 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ-ਕਮੇਟੀ ਦਾ ਗਠਨ ਵੀ ਕੀਤਾ ਹੈ।

ਹੋਰ ਖ਼ਬਰਾਂ :-  ਆਮ ਆਦਮੀ ਪਾਰਟੀ ਦੇ ਸਾਬਕਾ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਨੂੰ ਖਾਲੀ ਕਰਨ ਲਈ ਪੰਜਾਬ ਸਰਕਾਰ ਵੱਲੋਂ ਨੋਟਿਸ ਜਾਰੀ

66 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 900 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 284 ਥਾਵਾਂ ਤੇ ਛਾਪੇਮਾਰੀਆਂ ਕੀਤੀਆਂ । ਪੁਲਿਸ ਟੀਮਾਂ ਨੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 301 ਸ਼ੱਕੀ ਵਿਅਕਤੀਆਂ ਦੀ  ਚੈਕਿੰਗ ਵੀ ਕੀਤੀ ਹੈ।

ਸੂਬਾ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਐਂਡ ਪ੍ਰੀਵੈਨਸ਼ਨ  – ਲਾਗੂ ਕੀਤੀ ਹੈ, ‘ਨਸ਼ਾ ਮੁਕਤੀ’ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 29 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *