‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

Punjab Police Logo

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 287ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 178 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 25 ਐਫਆਈਆਰਜ਼ ਦਰਜ ਕਰਕੇ 27 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 287 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 40,209 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 725 ਗ੍ਰਾਮ ਹੈਰੋਇਨ, 500 ਗ੍ਰਾਮ ਅਫੀਮ ਅਤੇ 75 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਹੋਰ ਖ਼ਬਰਾਂ :-  ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 29-07-2026 ਅੰਗ 855

ਇਸ ਆਪਰੇਸ਼ਨ ਦੌਰਾਨ 36 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 500 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 80 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 178 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 186 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *