“ਗੈਂਗਸਟਰਾਂ ਤੇ ਵਾਰ”: ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1300 ਤੋਂ ਵੱਧ ਸਹਿਯੋਗੀ/ਸਾਥੀ ਹਿਰਾਸਤ ‘ਚ ਲਏ

ਚੰਡੀਗੜ੍ਹ, 20 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ “ਗੈਂਗਸਟਰਾਂ ਤੇ ਵਾਰ” ਮੁਹਿੰਮ ਵਿੱਢਣ ਦੇ ਨਾਲ ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਅੱਜ ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਵਿਦੇਸ਼ੀ ਗੈਂਗਸਟਰਾਂ ਦੇ ਪਛਾਣੇ ਗਏ ਅਤੇ ਮੈਪਡ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ।

ਗੈਂਗਸਟਰਾਂ ਵਿਰੁੱਧ ਜੰਗ ਦਾ ਐਲਾਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਭਰ ਵਿੱਚ “ਆਪ੍ਰੇਸ਼ਨ ਪ੍ਰਹਾਰ” ਅਧੀਨ 72 ਘੰਟਿਆਂ ਦੀ ਵਿਆਪਕ ਕਾਰਵਾਈ ਪਹਿਲਾਂ ਹੀ ਜਾਰੀ ਹੈ।

ਆਪ੍ਰੇਸ਼ਨ ਦੇ ਪੈਮਾਨੇ ਬਾਰੇ ਗੱਲ ਕਰਦਿਆਂ ਡੀਜੀਪੀ ਨੇ ਦੱਸਿਆ ਕਿ “ਆਪ੍ਰੇਸ਼ਨ ਪ੍ਰਹਾਰ” ਦੇ ਹਿੱਸੇ ਵਜੋਂ 12,000 ਪੁਲਿਸ ਕਰਮੀਆਂ ਵਾਲੀਆਂ 2000 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਵਿਦੇਸ਼-ਅਧਾਰਤ 60 ਗੈਂਗਸਟਰਾਂ ਦੇ ਸਹਿਯੋਗੀਆਂ/ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ਼ਡ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਹੋਰ ਖ਼ਬਰਾਂ :-  ਰਾਜਸਥਾਨ ਦੀ ਮੰਗ ਦੇ ਜਵਾਬ ਵਿੱਚ ਪੰਜਾਬ ਨੇ ਕੌਮੀ ਹਿੱਤ ਵਿੱਚ ਫੌਜੀ ਜ਼ਰੂਰਤਾਂ ਲਈ ਵਾਧੂ ਪਾਣੀ ਛੱਡਿਆ

ਆਪ੍ਰੇਸ਼ਨ ਪ੍ਰਹਾਰ ਦੇ ਪਹਿਲੇ ਦਿਨ ਦੇ ਨਤੀਜੇ ਸਾਂਝੇ ਕਰਦਿਆਂ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਵਿਸ਼ੇਸ਼ ਡੀਜੀਪੀ) ਕਾਨੂੰਨ ਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਰਾਜ ਭਰ ਵਿੱਚ ਵਿਦੇਸ਼-ਅਧਾਰਤ ਗੈਂਗਸਟਰਾਂ ਦੇ 1314 ਸਹਿਯੋਗੀਆਂ/ਸਾਥੀਆਂ ਨੂੰ ਹਿਰਾਸਤ ਵਿੱਚ ਲੈ ਕੇ ਪੂਰੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ

ਨਾਗਰਿਕਾਂ ਨੂੰ ਸੰਗਠਿਤ ਅਪਰਾਧ ਵਿਰੁੱਧ ਇਸ ਮੁਹਿੰਮ ਵਿੱਚ ਪੰਜਾਬ ਪੁਲਿਸ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਕੋਈ ਵੀ ਨਾਗਰਿਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਦੇ ਸਕਦੇ ਹਨ।

Leave a Reply

Your email address will not be published. Required fields are marked *