ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਖ ਵੱਖ ਥਾਈਂ ਲੱਗੇ ਵਿਸ਼ੇਸ਼ ਕੈਂਪ

ਬਰਨਾਲਾ, 3 ਫਰਵਰੀ : ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਸਿਹਤ ਕਾਰਡ ਬਣਾਉਣ ਲਈ ਅੱਜ ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ‘ਤੇ ਕੈਂਪ ਲਾਏ ਗਏ।

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 19 ਥਾਵਾਂ ‘ਤੇ ਕੈਂਪ ਲਾਏ ਗਏ। ਇਸ ਸਕੀਮ ਅਧੀਨ ਪਿੰਡ ਬਡਬਰ, ਬਰਨਾਲਾ ਸ਼ਹਿਰ ਵਾਰਡ ਨੰਬਰ 7, ਹੰਡਿਆਇਆ ਵਾਰਡ ਨੰਬਰ 11, ਭੱਦਲਵਢ, ਭਗਤਪੁਰਾ (ਮੌੜ ਨਾਭਾ), ਭੈਣੀ ਫੱਤਾ, ਭੋਤਨਾ, ਛਾਪਾ, ਦੀਪਗੜ੍ਹ, ਧੂਰਕੋਟ, ਗਹਿਲ, ਕੁਤਬਾ, ਨੈਣੇਵਾਲ, ਨਿਹਾਲੂਵਾਲ, ਪੱਖੋਂ ਕਲਾਂ, ਪੰਧੇਰ, ਸਹਿਜੜਾ, ਸੇਖਾ ਤੇ ਠੁੱਲੀਵਾਲ ਵਿੱਚ ਕੈਂਪ ਲਗਾਏ ਗਏ।

ਹੋਰ ਖ਼ਬਰਾਂ :-  ਮਿਲੇਗੀ ਮੁਕਤੀ ਸਰਕਾਰੀ ਹਸਪਤਾਲਾਂ ਵਿੱਚ ਲਾਈਨਾਂ 'ਚ ਖੜ੍ਹੇ ਹੋਣ ਤੋਂ, ਸਰਕਾਰ ਕਰਨ ਜਾ ਰਹੀ ਬਦਲਾਅ

ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਐੱਸਡੀਐਮਜ਼ ਅਤੇ ਹੋਰ ਅਧਿਕਾਰੀਆਂ ਵਲੋਂ ਸਬ ਡਿਵੀਜ਼ਨਾਂ ਵਿੱਚ ਕੈਂਪਾਂ ਦਾ ਜਾਇਜ਼ਾ ਲਿਆ ਗਿਆ। ਭਲਕੇ ਵੀ ਇਨ੍ਹਾਂ ਥਾਵਾਂ ‘ਤੇ ਕੈਂਪ ਜਾਰੀ ਰਹਿਣਗੇ। ਓਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਕੀ ਪਿੰਡਾਂ ਅਤੇ ਵਾਰਡਾਂ ਵਿੱਚ ਵੀ ਕੈਂਪ ਲਾਏ ਜਾਣਗੇ।

Leave a Reply

Your email address will not be published. Required fields are marked *