ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਪਹੁੰਚੇ ਮਾਲੇਰਕੋਟਲਾ, ਜਨ-ਸੰਮੇਲਨ ਦੌਰਾਨ ਅਵਾਮ ਦੀਆਂ ਸੁਣੀਆਂ ਸਿਕਾਇਤਾਂ

ਮਾਲੇਰਕੋਟਲਾ 14 ਫਰਵਰੀ : ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ  ਬਾਅਦ ਦੁਪਹਿਰ ਮਾਲੇਰਕੋਟਲਾ ਵਿਖੇ ਵਾਰਿਸਾਨ-ਏ ਨਵਾਬ ਸ਼ੇਰ ਮੁਹੰਮਦ ਖਾਨ ਵਿਰਸਾ ਸੰਭਾਲ ਕਮੇਟੀ ਵਲੋਂ ਆਯੋਜਿਤ “ ਜਨ ਸੰਮੇਲਨ ” ਦੌਰਾਨ ਮਾਲੇਰਕੋਟਲਾ ਅਵਾਮ ਦੀਆਂ ਸ਼ਿਕਾਇਤਾਂ ਸੁਣਨ ਅਤੇ ਮੁਨੱਖੀ ਅਧਿਕਾਰ ਪ੍ਰਤੀ ਅਵਾਮ ਨੂੰ ਜਾਗਰੂਕ ਕਰਨ ਲਈ ਪੁੱਜੇ।

ਇਸ ਮੌਕੇ ਮਾਣਯੋਗ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਵਲੋਂ  ਸਿਵਲ ਤੇ ਪੁਲਿਸ ਅਧਿਕਾਰੀਆਂ, ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ, ਮਨੁੱਖੀ ਅਧਿਕਾਰਾਂ ਲਈ ਕੰਮ ਕਰ ਰਹੀਆਂ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐੱਸ.ਪੀ (ਐੱਚ) ਗੁਰਸ਼ਰਨਜੀਤ ਸਿੰਘ, ਐਸ.ਡੀ.ਐਮ. ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ ਅਮਰਗੜ੍ਹ ਸੁਰਿੰਦਰ ਕੌਰ, ਜ਼ਿਲਾ ਮਾਲ ਅਫਸਰ ਮਨਦੀਪ ਕੌਰ, ਕਾਰਜ ਸਾਧਕ ਅਫਸਰ ਚੰਦਰ ਪ੍ਰਕਾਸ਼ ਵਧਵਾ,ਸਿਵਲ ਸਰਜਨ ਰਮਨਦੀਪ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜੋਤੀ ਕਪੂਰ, ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਡਾ. ਲਵਲੀਨ ਬੜਿੰਗ, ਤਹਿਸੀਲ ਸਮਾਜਿਕ ਨਿਆ ਅਧਿਕਾਰਤਾ ਅਫ਼ਸਰ ਹਰਪ੍ਰੀਤ ਸਿੰਘ, ਬੀ.ਡੀ.ਪੀ.ਓ ਜਸਮਿੰਦਰ ਸਿੰਘ, ਬੀ.ਡੀ.ਪੀ.ਓ ਬਬਲਜੀਤ ਕੌਰ, ਐਕਸ਼ੀਅਨ ਪੀ.ਐਸ.ਪੀ.ਸੀ.ਐਲ ਇੰਜੀ. ਹਰਵਿੰਦਰ ਸਿੰਘ ਤੋਂ ਇਲਾਵਾ ਵੱਖ- ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

ਮੀਟਿੰਗ ਦੌਰਾਨ ਮਾਣਯੋਗ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੰਜਾਬ ਰਾਜ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਰਾਜ ਅੰਦਰ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਨਿਰੰਤਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਹੈ ਕਿ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਪ੍ਰਾਪਤ ਮੌਲਿਕ ਅਧਿਕਾਰਾਂ ਦੀ ਪੂਰੀ ਸੁਰੱਖਿਆ ਮਿਲੇ ਅਤੇ ਕਿਸੇ ਵੀ ਤਰ੍ਹਾਂ ਦੀ ਵਧੀਕੀ ਨਾ ਹੋਵੇ।

ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਐਡਵਾਇਜ਼ਰੀ ਜਾਰੀ ਕੀਤੀਆਂ ਹਨ ਜਿਨ੍ਹਾਂ ਤਹਿਤ ਮਨੁੱਖਤਾ ਦੀ ਭਲਾਈ ਲਈ ਨਵੇਂ ਕਾਨੂੰਨ ਲਿਆਂਦੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਪਿਛਲੇ ਦਿਨੀਂ ਐਡਵਾਈਜਰੀ ਜਾਰੀ ਕੀਤੀ ਗਈ ਹੈ , ਜਿਸ ਤਹਿਤ ਕੋਈ ਵੀ ਹਸਪਤਾਲ ਮਰੀਜ਼ ਦੀ ਮੌਤ ਉਪਰੰਤ ਹਸਪਤਾਲ ਦਾ ਬਿੱਲ ਨਾ ਦੇਣ ਦੇ ਮਾਮਲੇ ’ਚ ਲਾਸ਼ ਨੂੰ ਰੱਖ ਨਹੀਂ ਸਕਦਾ ਤੇ ਸਬੰਧਤ ਪਰਿਵਾਰ ਨੂੰ ਮ੍ਰਿਤਕ ਦੀ ਲਾਸ਼ ਦੇਣੀ ਲਾਜ਼ਮੀ ਕੀਤੀ ਗਈ ਹੈ।

ਸਿਹਤ ਸੇਵਾਵਾਂ ਸਬੰਧੀ ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਜਾਰੀ ਐਡਵਾਈਜਰੀ ਦੇ ਬੋਰਡ ਹਸਪਤਾਲਾਂ ਵਿੱਚ ਲਗਵਾਏ ਜਾਣਗੇ। ਉਨ੍ਹਾਂ ਹਸਪਤਾਲਾਂ ਵਿੱਚ ਸਾਫ਼ ਸਫਾਈ ਵਿਵਸਥਾ ਨੂੰ ਹੋਰ ਬਿਹਤਰ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀਆਂ ਸਹੂਲਤ ਲਈ ਹਰ ਸਰਕਾਰੀ ਸੰਸਥਾਵਾਂ ਵਿਖੇ ਵਖਰੇ ਪਖਾਨਿਆਂ ਦੀ ਸਹੂਲਤ ਉਪਲਬਧ ਹੋਣੀ ਚਾਹੀਦੀ ਹੈ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਵੀ ਐਡਵਾਈਜਰੀ ਜਾਰੀ ਕੀਤੀ ਗਈ ਹੈ, ਜਿਸ ਤਹਿਤ ਠੇਕੇਦਾਰਾਂ ਲਈ ਇਹ ਲਾਜ਼ਮੀ ਕੀਤਾ ਗਿਆ ਹੈ ਕਿ ਉਹ ਸਫਾਈ ਕਰਮਚਾਰੀਆਂ ਨੂੰ ਦਸਤਾਨੇ , ਕੱਪੜੇ , ਮਾਸਕ ਤੇ ਬੀਮਾ ਸੁਵਿਧਾ ਮੁਹੱਈਆ ਕਰਵਾਏਗਾ।

ਉਨ੍ਹਾਂ ਦੱਸਿਆ ਕਿ ਤੀਜੀ ਐਡਵਾਈਜਰੀ ਐਮਰਜੰਸੀ ਪਾਇਲਟ ਐਂਬੂਲੰਸ ਸਬੰਧੀ ਹੈ, ਜੋ ਅਗਲੇ ਦਿਨਾਂ ਵਿੱਚ ਲਾਗੂ ਹੋਵੇਗੀ। ਜਿਸ ਤਹਿਤ 112 ਨੰਬਰ ਡਾਇਲ ਕਰਨ ‘ਤੇ ਨੇੜਲੇ ਪੀ.ਸੀ.ਆਰ ਦੀ ਪਾਇਲਟ, ਹੰਗਾਮੀ ਹਾਲਤ ਵਿੱਚ ਐਂਬੂਲੈਸ ਦੇ ਅੱਗੇ ਚੱਲੇਗੀ ਤਾਂ ਜੀ ਮਰੀਜ਼ ਦੀ ਜਾਨ ਬਚਾਈ ਜਾ ਸਕੇ।

ਹੋਰ ਖ਼ਬਰਾਂ :-  ਮਿਸ਼ਨ ਘਰ-ਘਰ ਰੋੋਜ਼ਗਾਰ ਤਹਿਤ ਜ਼ਿਲ੍ਹਾ ਰੋੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋ 21 ਫਰਵਰੀ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ

ਉਨ੍ਹਾਂ ਅੱਗੇ ਕਿਹਾ ਕਿ ਕਮਿਸ਼ਨ ਵੱਲੋਂ ਹਰ ਜ਼ਿਲ੍ਹੇ ਵਿਚ 15-15 ਵਿਅਕਤੀਆਂ ਦਾ ਕੋਰ ਗਰੁੱਪ ਬਣਾਇਆ ਜਾ ਰਿਹਾ ਹੈ, ਜੋ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਕੰਮ ਕਰਨਗੇ ਅਤੇ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਤੇ ਸਮੱਸਿਆਵਾਂ ਧਿਆਨ ਵਿਚ ਲਿਆਉਣਗੇ। ਇਹ ਮੈਂਬਰ ਗੈਰ ਸਿਆਸੀ ਹੋਣਗੇ ਤੇ 19 ਫਰਵਰੀ ਤੱਕ ਬਿਨੈ-ਪੱਤਰ ਦਿੱਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ 28 ਫਰਵਰੀ ਨੂੰ ਸਮੁੱਚੇ ਪੰਜਾਬ ਵਿੱਚ ਕੋਰ ਗਰੁੱਪ ਦੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ।

ਜਨ ਸੰਮੇਲਨ ਵਿਖੇ ਪੁਜਣ ਤੋਂ ਪਹਿਲਾ ਉਨ੍ਹਾਂ ਮਾਲੇਰਕੋਟਲਾ ਦੀ ਸਾਫ਼ ਸਫਾਈ ,ਬੁਨਿਆਂਦੀ ਸਹੂਲਤਾਵਾਂ ਆਦਿ ਦਾ ਨਿਰੀਖਣ ਵੀ ਕੀਤਾ ਅਤੇ ਮੀਟਿੰਗ ਦੌਰਾਨ ਕਾਰਜ ਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਜਲਦ ਤੋਂ ਜਲਦ ਬੱਸ ਸਟੈਂਡ ਨੇੜੇ ਕੂੜੇ ਦੇ ਡੰਪ ਨੂੰ ਖਤਮ ਕੀਤਾ ਜਾਵੇ ਅਤੇ ਸ਼ਹਿਰ ਦੇ ਸੀਵਰੇਜ ਸਿਸਟਮ ,ਸਿਵਲ ਸਹੂਲਤਾਵਾਂ ਵਿੱਚ ਤੁਰੰਤ ਸੁਧਾਰ ਲਿਆਉਣ ਦੀ ਹਦਾਇਤ ਵੀ ਕੀਤੀ । ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਹਸਪਤਾਲਾਂ ਵਿੱਚ ਸਫਾਈ ਵਿਵਸਥਾ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ । ਉਨ੍ਹਾਂ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਲੋਕਾਂ ਦੀਆਂ ਜਾਇਜ ਸਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ ਵੀ ਕਿਹਾ।  ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਵਿਦਿਅਕ ਅਦਾਰਿਆ ਵਿਖੇ ਮਨੁੱਖੀ ਅਧਿਕਾਰਾਂ ਬਾਰੇ ਦੱਸਿਆ ਜਾਵੇ ।

ਇਸ ਮੌਕੇ ਪ੍ਰਧਾਨ ਏਕਤਾ ਹੈਂਡੀਕੈਪਡ ਐਂਡ ਵਿਧਵਾ ਵੈੱਲਫੇਅਰ ਸੋਸਾਇਟੀ ਵੱਲੋਂ ਲੋੜਵੰਦ ਬੱਚੇ ਨੂੰ ਵੀਅਲ ਚੇਅਰ ਅਤੇ ਸੁਣਨ ਵਾਲੀ ਮਸ਼ੀਨ ਵੀ ਦਿੱਤੀ ।

ਇਸ ਮੌਕੇ ਵਾਰਿਸਾਨ-ਏ ਨਵਾਬ ਸੇਰ ਮੁਹੰਮਦ ਖ਼ਾਨ ਵਿਰਸਾ ਸੰਭਾਲ ਕਮੇਟੀ ਦੇ ਚੇਅਰਮੈਨ ਨਦੀਮ ਅਨਵਾਰ ਖਾਨ, ਸਾਬਕਾ ਐਮ.ਐਲ.ਏ ਨੁਸਰਤ ਇਤਰਾਮ ਖ਼ਾਨ ਬੱਗਾ, ਸ਼ਹਿਬਾਜ ਰਾਣਾ, ਸੁਹੇਬ ਅਹਿਮਦ ਖ਼ਾਨ ਸੈਬੀ ,ਮਹੰਤ ਸਵਰੂਪ ਬਿਹਾਰੀ ਸ਼ਰਨ, ਪਰਦੀਨ ਖ਼ਾਨ,ਨਜ਼ੀਰ ਰਾਵਤ,ਜਮੀਰ ਅਲੀ ਜਮੀਰ,ਐਡਵੋਕੇਟ ਗੁਲਾਮ ਸਾਹਿਬ ਪ੍ਰਧਾਨ ਏਕਤਾ ਹੈਂਡੀਕੈਪਡ ਐਂਡ ਵਿਧਵਾ ਵੈੱਲਫੇਅਰ ਸੋਸਾਇਟੀ ਮਹਿਮੂਦ ਅਹਿਮਦ ਥਿੰਦ,ਤੋਂ ਇਲਾਵਾ ਹੋਰ ਸ਼ਹਿਰ ਨਿਵਾਸੀ ਵੀ ਮੌਜੂਦ ਸਨ ।

Leave a Reply

Your email address will not be published. Required fields are marked *