ਸਾਫ਼-ਸੁਥਰੀ ਗਾਇਕੀ ਸਾਨੂੰ ਸਾਡੀ ਸੱਭਿਆਚਾਰਕ ਵਿਰਾਸਤ ਨਾਲ ਜੋੜਦੀ ਹੈ – ਤਰੁਨਪ੍ਰੀਤ ਸਿੰਘ ਸੌਂਦ

ਮਾਲੇਰਕੋਟਲਾ, 14 ਫਰਵਰੀ : ਪੰਜਾਬ ਸਰਕਾਰ ਵੱਲੋਂ ਆਯੋਜਿਤ “ਸੂਫ਼ੀ ਫੈਸਟੀਵਲ” ਅਤੇ “ਪੰਜਾਬ ਸਖੀ ਸ਼ਕਤੀ ਮੇਲਾ” ਦੀ ਦੂਜੀ ਸ਼ਾਮ ਸੂਫ਼ੀ ਰੰਗਾਂ ਨਾਲ ਰੰਗੀ ਰਹੀ। ਸਥਾਨਕ ਸਰਕਾਰੀ ਕਾਲਜ ਦੇ ਵਿਹੜੇ ਵਿੱਚ ਪ੍ਰਸਿੱਧ ਸੂਫ਼ੀ ਗਾਇਕ ਕੰਵਰ ਗਰੇਵਾਲ ਨੇ ਆਪਣੀ ਰੂਹਾਨੀ ਆਵਾਜ਼ ਨਾਲ ਦਰਸ਼ਕਾਂ ਨੂੰ ਮੋਹ ਲਿਆ ਅਤੇ ਸਮਾਗਮ ਨੂੰ ਸਿਖਰਾਂ ‘ਤੇ ਪਹੁੰਚਾ ਦਿੱਤਾ।ਉਨ੍ਹਾਂ ਨੇ “ਮਸਤ ਕਲੰਦਰ”, “ਅੱਲਾਹੂ” ਅਤੇ ਹੋਰ ਰੂਹਾਨੀ ਕਲਾਮਾਂ ਰਾਹੀਂ ਸਰੋਤਿਆਂ ਨਾਲ ਸਿੱਧਾ ਰੂਹਾਨੀ ਸੰਵਾਦ ਕੀਤਾ। ਇਸ ਤੋਂ ਇਲਾਵਾ ਸੂਫ਼ੀ ਗਾਇਕ ਅਰਸ਼ ਸੁਹੇਲ ਅਤੇ ਮਾਣਕ ਅਲੀ ਨੇ ਵੀ ਆਪਣੀ ਦਿਲਕਸ਼ ਗਾਇਕੀ ਨਾਲ ਸਮਾਂ ਬੰਨ੍ਹਿਆ ਅਤੇ ਦਰਸ਼ਕਾਂ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ।

ਸਮਾਰੋਹ ਵਿੱਚ ਸੈਰ ਸਪਾਟਾ ਅਤੇ ਸੱਭਿਆਚਾਰਕ ਅਤੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ , ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ, ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।

ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦੁਬਾਰਾ ਜੀਵੰਤ ਕਰਨ ਲਈ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੇਲਿਆਂ ਅਤੇ ਸੱਭਿਆਚਾਰਕ ਉਤਸਵਾਂ ਲਈ ਪਹਿਲੀਆਂ ਸਰਕਾਰਾਂ ਸਮੇਂ ਨਿਰਧਾਰਿਤ 05 ਕਰੋੜ ਰੁਪਏ ਦੇ ਬਜਟ ਵਿੱਚ ਵੱਡਾ ਇਜਾਫਾ ਕਰਕੇ 100 ਕਰੋੜ ਰੁਪਏ ਕੀਤਾ ਹੈ ਤਾਂ ਜੋ ਰਾਜ ਦੀ ਲੋਕ ਕਲਾ, ਰਵਾਇਤਾਂ ਅਤੇ ਵਿਰਸੇ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਹੋਰ ਕਿਹਾ ਕਿ ਅਜਿਹੇ ਮੇਲੇ ਸਮੁੱਚੇ ਪੰਜਾਬ ਵਿੱਚ ਕਰਵਾਏ ਜਾ ਰਹੇ ਹਨ ।

ਉਨ੍ਹਾਂ ਦੱਸਿਆ ਕਿ ਸਰਕਾਰ ਦੀ ਦੂਰਦਰਸ਼ੀ ਨੀਤੀ ਅਧੀਨ ਪੰਜਾਬ ਨੂੰ ਕੌਮੀ ਅਤੇ ਕੌਮਾਂਤਰੀ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਇਆ ਜਾ ਰਿਹਾ ਹੈ। ਵਿਰਾਸਤੀ ਸ਼ਹਿਰਾਂ ਦੀ ਸੁੰਦਰਤਾ ਵਧਾਉਣ, ਸਾਫ਼-ਸਫਾਈ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸੁਰੱਖਿਅਤ ਮਾਹੌਲ ਨੂੰ ਯਕੀਨੀ ਬਣਾਉਣ ਵੱਲ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ, ਤਾਂ ਜੋ ਪਰਿਵਾਰਾਂ ਸਮੇਤ ਮਹਿਲਾਵਾਂ ਲਈ ਵੀ ਸੁਵਿਧਾਜਨਕ ਅਤੇ ਸੁਰੱਖਿਅਤ ਸੈਰ-ਸਪਾਟਾ ਵਾਤਾਵਰਣ ਤਿਆਰ ਹੋਵੇ। ਉਨ੍ਹਾਂ ਹੋਰ ਕਿਹਾ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ “ਪੰਜਾਬ ਸਖੀ ਸ਼ਕਤੀ ਮੇਲਾ”ਰਾਹੀਂ ਮਹਿਲਾ ਸਵੈ-ਸਹਾਇਤਾ ਗਰੁੱਪਾਂ ਨੂੰ ਵੱਡਾ ਮਾਰਕੀਟ ਪਲੇਟਫਾਰਮ ਦਿੱਤਾ ਜਾ ਰਿਹਾ ਹੈ, ਜਿਸ ਨਾਲ ਮਹਿਲਾਵਾਂ ਦੀ ਆਰਥਿਕ ਸਸ਼ਕਤੀਕਰਨ ਨੂੰ ਬਲ ਮਿਲ ਰਿਹਾ ਹੈ। ਨਾਲ ਹੀ ਨੌਜਵਾਨਾਂ ਨੂੰ ਰੁਜ਼ਗਾਰ, ਹੁਨਰ ਵਿਕਾਸ ਅਤੇ ਸੱਭਿਆਚਾਰਕ ਗਤੀਵਿਧੀਆਂ ਨਾਲ ਜੋੜਨ ਲਈ ਵੀ ਵੱਖ-ਵੱਖ ਨੀਤੀਆਂ ਲਾਗੂ ਕੀਤੀਆਂ ਗਈਆਂ ਹਨ ।

ਹੋਰ ਖ਼ਬਰਾਂ :-  5 ਪੁਲਿਸ ਕਰਮਚਾਰੀਆਂ/ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

ਕੰਵਰ ਗਰੇਵਾਲ ਨੇ ਵੀ ਆਪਣੇ ਸੰਬੋਧਨ ਵਿੱਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਤਸਵ ਸਮਾਜ ਵਿੱਚ ਪਿਆਰ, ਭਾਈਚਾਰੇ ਅਤੇ ਰੂਹਾਨੀਅਤ ਦਾ ਸੰਦੇਸ਼ ਫੈਲਾਉਂਦੇ ਹਨ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੀ ਅਗਵਾਈ ਹੇਠ ਇਸ ਸਮਾਗਮ ਨੂੰ ਸੁਚੱਜੇ ਢੰਗ ਨਾਲ ਆਯੋਜਿਤ ਕੀਤਾ ਗਿਆ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸਾਕਿਬ ਅਲੀ ਰਾਜਾ, ਪ੍ਰਧਾਨ ਨਗਰ ਕੌਂਸਲ ਮਾਲੇਰਕੋਟਲਾ ਨਸਰੀਨ ਅਸ਼ਰਫ ਚੇਅਰਮੈਨ ਮਾਰਕੀਟ ਕਮੇਟੀ ਮੋਹਾਲੀ ਗੋਬਿੰਦ ਮਿੱਤਲ,  ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਕਰਮਜੀਤ ਸਿੰਘ,ਕੇਵਲ ਸਿੰਘ ਜਾਗੋਵਾਲ ਵਿਧਾਇਕ ਮਾਲੇਰਕੋਟਲਾ ਦੀ ਸਰੀਕ-ਏ-ਹਯਾਤ ਫਰਿਆਲ ਰਹਿਮਾਨ, ਕੋਆਰਡੀਨੇਟਰ ਯੂਥ ਵਿੰਗ ਹਲਕਾ ਮਾਲੇਰਕੋਟਲਾ ਏ.ਕੇ.ਵਾਈ. ਮੂਨਿਸ ਰਹਿਮਾਨ ਸਮੇਤ ਕਈ ਅਹਿਮ ਸ਼ਖ਼ਸੀਅਤਾਂ ਨੇ ਸੂਫ਼ੀ ਗਾਇਕੀ ਦੀ ਇਸ ਖ਼ੂਬਸੂਰਤ ਸ਼ਾਮ ਦਾ ਆਨੰਦ ਮਾਣਿਆ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਿੰਪੀ ਗਰਗ, ਐਸ.ਪੀ. ਗੁਰਸ਼ਰਨਜੀਤ ਸਿੰਘ, ਐਸ.ਪੀ. ਰਾਜਵਿੰਦਰ ਸਿੰਘ , ਐੱਸ.ਡੀ.ਐੱਮ. ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ.ਅਮਰਗੜ੍ਹ ਸੁਰਿੰਦਰ ਕੌਰ, , ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਪ੍ਰੋਫੈਸਰ ਅਨਿਲ ਭਾਰਤੀ ਤੋਂ ਇਲਾਵਾ ਪੁਲਿਸ ਅਤੇ ਸਿਵਲ ਅਧਿਕਾਰੀਆਂ ਸਮੇਤ ਮਾਲੇਰਕੋਟਲਾ ਵਾਸੀ ਅਤੇ ਸੰਗੀਤ ਪ੍ਰੇਮੀਆਂ ਨੇ ਵੱਡੀ ਗਿਣਤੀ ‘ਚ ਸ਼ਿਰਕਤ ਕਰਕੇ ਸੂਫ਼ੀ ਗਾਇਕੀ ਦਾ ਅਨੰਦ ਮਾਣਿਆ  ।

Leave a Reply

Your email address will not be published. Required fields are marked *