ਪੰਜਾਬ ਪੁਲਿਸ ਨੇ ਸੂਬੇ ਦੀਆਂ 548 ​​ਥਾਵਾਂ ‘ਤੇ ਕੀਤੀ ਛਾਪੇਮਾਰੀ, 224 ਜਣੇ ਗ੍ਰਿਫ਼ਤਾਰ

ਪੰਜਾਬ , 01 ਮਾਰਚ 2026: ਪੰਜਾਬ ਪੁਲਿਸ ਨੇ “ਗੈਂਗਸਟਰਾਂ ‘ਤੇ ਵਾਰ” ਮੁਹਿੰਮ ਦੇ 39ਵੇਂ ਦਿਨ, ਪੰਜਾਬ ਭਰ ‘ਚ ਗੈਂਗਸਟਰ ਸਾਥੀਆਂ ਦੇ 548 ​​ਪਛਾਣੇ ਅਤੇ ਮੈਪ ਕੀਤੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਪੰਜਾਬ ਪੁਲਿਸ ਨੇ ਇਸ ਮੁਹਿੰਮ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਪੰਜਾਬ ਦੇ ਨਾਲ ਮਿਲ ਕੇ ਸੂਬੇ ਭਰ ‘ਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਮੁਹਿੰਮ ਦੇ 39ਵੇਂ ਦਿਨ ਪੁਲਿਸ ਟੀਮਾਂ ਨੇ 224 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ ‘ਚੋਂ 17 ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 12,024 ਹੋ ਗਈ ਹੈ।

ਇਸ ਤੋਂ ਇਲਾਵਾ, 111 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ਕੀਤੀ, ਜਦੋਂ ਕਿ 136 ਨੂੰ ਜਾਂਚ ਅਤੇ ਪੁੱਛਗਿੱਛ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ। ਕਾਰਵਾਈ ਦੌਰਾਨ, ਪੁਲਿਸ ਟੀਮਾਂ ਨੇ ਚਾਰ ਭਗੌੜੇ ਅਪਰਾਧੀਆਂ (POs) ਨੂੰ ਵੀ ਗ੍ਰਿਫ਼ਤਾਰ ਕੀਤਾ।

ਹੋਰ ਖ਼ਬਰਾਂ :-  ਰਾਸ਼ਟਰੀਆ ਇੰਡੀਅਨ ਮਿਲਟਰੀ ਕਾਲਜ, ਦੇਹਰਾਦੂਨ ‘ਚ ਦਾਖਲੇ ਲਈ ਲਿਖਤੀ ਪ੍ਰੀਖਿਆ 1 ਜੂਨ ਨੂੰ, 31 ਮਾਰਚ, 2025 ਤੱਕ ਅਰਜ਼ੀਆਂ ਮੰਗੀਆਂ

ਉਨ੍ਹਾਂ ਕਿਹਾ ਕਿ ਲੋਕ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਗੁਪਤ ਰੂਪ ‘ਚ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ‘ਤੇ ਰਿਪੋਰਟ ਕਰ ਸਕਦੇ ਹਨ। ਅਪਰਾਧਾਂ ਅਤੇ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਵੀ ਇਸ ਨੰਬਰ ‘ਤੇ ਸਾਂਝੀ ਕੀਤੀ ਜਾ ਸਕਦੀ ਹੈ।

ਇਸ ਦੌਰਾਨ, ਪੁਲਿਸ ਟੀਮਾਂ ਨੇ ਆਪਣੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 364ਵੇਂ ਦਿਨ ਵੀ ਜਾਰੀ ਰੱਖਿਆ ਅਤੇ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 2.3 ਕਿਲੋਗ੍ਰਾਮ ਹੈਰੋਇਨ, 1.8 ਕਿਲੋਗ੍ਰਾਮ ਅਫੀਮ, 1766 ਨਸ਼ੀਲੇ ਪਦਾਰਥਾਂ ਦੀਆਂ ਗੋਲੀਆਂ/ਕੈਪਸੂਲ ਅਤੇ 15,980 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਨਾਲ, ਸਿਰਫ਼ 364 ਦਿਨਾਂ ‘ਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 51,616 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ, ਪੰਜਾਬ ਪੁਲਿਸ ਨੇ ਬੀਤੇ ਦਿਨ 35 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ।

Leave a Reply

Your email address will not be published. Required fields are marked *