ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: 5 ਵਿਦੇਸ਼ੀ ਪਿਸਤੌਲਾਂ ਸਮੇਤ 5 ਕਾਬੂ; ਪਾਕਿਸਤਾਨੀ ਤਸਕਰਾਂ ਨੇ ਭੇਜੀ ਸੀ ਖੇਪ

Punjab Police Logo

ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਨੇ ਹਥਿਆਰਾਂ ਦੀ ਤਸਕਰੀ ਕਰਨ ਦੇ ਦੋਸ਼ ਵਿੱਚ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 5 ਵਿਦੇਸ਼ੀ ਪਿਸਤੌਲ ਅਤੇ 32 ਕਾਰਤੂਸ ਬਰਾਮਦ ਕੀਤੇ ਗਏ ਹਨ। ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਨਾਬਾਲਗ ਦੱਸਿਆ ਜਾ ਰਿਹਾ ਹੈ।

ਹੋਰ ਖ਼ਬਰਾਂ :-  ਭਾਰਤੀ ਤੀਰੰਦਾਜ਼ਾਂ ਨੇ ਵਰਲਡ ਤੀਰੰਦਾਜ਼ੀ ਪੈਰਾ ਸੀਰੀਜ਼ ਵਿੱਚ ਸ਼ਾਨਦਾਰ ਪ੍ਰਦਰਸ਼ਨ

ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਹਥਿਆਰਾਂ ਦੀ ਇਹ ਖੇਪ ਕੁਝ ਦਿਨ ਪਹਿਲਾਂ ਪਾਕਿਸਤਾਨੀ ਤਸਕਰਾਂ ਨੇ ਭਾਰਤੀ ਸਰਹੱਦ ਦੇ ਅੰਦਰ ਸੁੱਟੀ ਸੀ। ਸਾਰੇ ਮੁਲਜ਼ਮਾਂ ਨੂੰ ਕੁਝ ਸਮੇਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਪੁਲਿਸ ਵੱਲੋਂ ਇਸ ਗਿਰੋਹ ਦੇ ਹੋਰ ਮੈਂਬਰਾਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *