ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 377ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 64 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 13 ਕਿਲੋ ਹੈਰੋਇਨ, 2.6 ਕਿਲੋ ਅਫੀਮ ਅਤੇ 443 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ।
ਇਸ ਦੇ ਨਾਲ ਸਿਰਫ 377 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 53,383 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 30 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।