ਗੈਂਗਸਟਰਾਂ ’ਤੇ ਵਾਰ ਦਾ 72ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 184 ਗ੍ਰਿਫ਼ਤਾਰ

Punjab Police got big success against drug traffickers

— ਪੁਲਿਸ ਟੀਮਾਂ ਨੇ 87 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 125 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ
— ਯੁੱਧ ਨਸ਼ਿਆਂ ਵਿਰੁੱਧ ਦੇ 397ਵੇਂ ਦਿਨ 1.3 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਚੱਲ ਰਹੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 72ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 483 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ 20 ਜਨਵਰੀ, 2026 ਨੂੰ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰਨ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਅੱਜ 72ਵੇਂ ਦਿਨ ਪੁਲਿਸ ਟੀਮਾਂ ਨੇ ਪੰਜ ਹਥਿਆਰ ਬਰਾਮਦ ਕਰਨ ਉਪਰੰਤ 184 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰੀਆਂ ਦੀ ਗਿਣਤੀ 18,234 ਹੋ ਗਈ ਹੈ।

ਹੋਰ ਖ਼ਬਰਾਂ :-  ਮਾਨ ਸਰਕਾਰ ਲਈ ਔਰਤਾਂ ਦੀ ਸਿਹਤ ਇੱਕ ਤਰਜੀਹ ਹੈ! ਪੰਜਾਬ ਵਿੱਚ 1.3 ਮਿਲੀਅਨ ਤੋਂ ਵੱਧ ਔਰਤਾਂ ‘ਨਵੀ ਦਿਸ਼ਾ’ ਰਾਹੀਂ ਹਰ ਮਹੀਨੇ ਪ੍ਰਾਪਤ ਕਰ ਰਹੀਆਂ ਹਨ ਮੁਫ਼ਤ ਸੈਨੇਟਰੀ ਪੈਡ

ਇਸ ਤੋਂ ਇਲਾਵਾ 87 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 125 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 397ਵੇਂ ਦਿਨ ਅੱਜ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 2.6 ਕਿਲੋ ਅਫੀਮ, 34 ਕਿਲੋ ਭੁੱਕੀ, 853 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 3050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ । ਇਸ ਦੇ ਨਾਲ ਸਿਰਫ 395 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 56625 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 29 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *