ਗੈਂਗਸਟਰਾਂ ’ਤੇ ਵਾਰ ਦਾ 73ਵਾਂ ਦਿਨ: ਪੰਜਾਬ ਪੁਲਿਸ ਨੇ 483 ਥਾਈਂ ਕੀਤੀ ਛਾਪੇਮਾਰੀ ; 198 ਗ੍ਰਿਫ਼ਤਾਰ

Punjab Police got big success against drug traffickers

— ਪੁਲਿਸ ਟੀਮਾਂ ਨੇ 72 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 106 ਨੂੰ ਪੁੱਛਗਿੱਛ ਤੋਂ ਬਾਅਦ ਕੀਤਾ ਰਿਹਾਅ
— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ
— ਯੁੱਧ ਨਸ਼ਿਆਂ ਵਿਰੁੱਧ ਦੇ 398ਵੇਂ ਦਿਨ 98 ਨਸ਼ਾ ਤਸਕਰ 6.3 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 73ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 483 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ- ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

73ਵੇਂ ਦਿਨ ਪੁਲਿਸ ਟੀਮਾਂ ਨੇ 13 ਹਥਿਆਰ ਬਰਾਮਦ ਕਰਨ ਉਪਰੰਤ 198 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 18,629 ਹੋ ਗਈ ਹੈ।

ਹੋਰ ਖ਼ਬਰਾਂ :-  ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ, ਉਸਦੇ ਭਰਾ, ਪਿਤਾ ਅਤੇ ਨਿੱਜੀ ਏਜੰਟ ਖਿਲਾਫ਼ 34.70 ਲੱਖ ਰੁਪਏ ਰਿਸ਼ਵਤ ਲੈਣ ਦਾ ਕੇਸ ਦਰਜ

ਇਸ ਤੋਂ ਇਲਾਵਾ 72 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ , ਜਦੋਂ ਕਿ 106 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ ਐਂਟੀ -ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ 398ਵੇਂ ਦਿਨ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਜਾਰੀ ਰੱਖਦਿਆਂ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6.3 ਕਿਲੋ ਹੈਰੋਇਨ, 700 ਗ੍ਰਾਮ ਅਫੀਮ, 3.5 ਕਿਲੋ ਭੁੱਕੀ, 421 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 8400 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ਼ 398 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 56,806 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 35 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *