ਗੈਂਗਸਟਰਾਂ ‘ਤੇ ਵਾਰ ਦਾ 79ਵਾਂ ਦਿਨ: ਪੰਜਾਬ ਪੁਲਿਸ ਵੱਲੋਂ 567 ਥਾਵਾਂ ‘ਤੇ ਛਾਪੇਮਾਰੀ; 252 ਗ੍ਰਿਫ਼ਤਾਰ

Punjab Police got big success against drug traffickers

*ਪੁਲਿਸ ਟੀਮਾਂ ਨੇ 80 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 72 ਨੂੰ ਪੁੱਛ-ਗਿੱਛ ਪਿੱਛੋਂ ਕੀਤਾ ਰਿਹਾਅ*
*ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰਾਂ ਬਾਰੇ ਜਾਣਕਾਰੀ*
*ਯੁੱਧ ਨਸ਼ਿਆਂ ਵਿਰੁੱਧ ਦੇ 404ਵੇਂ ਦਿਨ, 2.9 ਕਿਲੋਗ੍ਰਾਮ ਹੈਰੋਇਨ ਸਮੇਤ 129 ਨਸ਼ਾ ਤਸਕਰ ਕਾਬੂ*

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 79ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 567 ਟਿਕਾਣਿਆਂ ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ” – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

79ਵੇਂ ਦਿਨ, ਪੁਲਿਸ ਟੀਮਾਂ ਨੇ ਇੱਕ ਹਥਿਆਰ ਬਰਾਮਦ ਕਰਨ ਤੋਂ ਬਾਅਦ 252 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 19,894 ਹੋ ਗਈ ਹੈ।

ਹੋਰ ਖ਼ਬਰਾਂ :-  ਬੱਚਿਆਂ ਨੂੰ ਹੁਣ ਆਰਗੈਨਿਕ ਮਿਡ-ਡੇਅ ਮੀਲ ਮਿਲੇਗਾ; ਮਾਨ ਸਰਕਾਰ ਪੰਜਾਬ ਭਰ ਦੇ 5,000 ਸਰਕਾਰੀ ਸਕੂਲਾਂ ਵਿੱਚ ‘ਪੌਸ਼ਟਿਕ ਬਾਗ਼’ ਬਣਾਏਗੀ

ਇਸ ਤੋਂ ਇਲਾਵਾ 80 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 72 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 10 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946- 93946 ਰਾਹੀਂ ਗੁਪਤ ਰੂਪ ਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ, ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 404ਵੇਂ ਦਿਨ 129 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.9 ਕਿਲੋ ਗ੍ਰਾਮ ਹੈਰੋਇਨ, 40,507 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 27,299 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ 404 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 57,952 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 22 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *