ਗੈਂਗਸਟਰਾਂ ‘ਤੇ ਵਾਰ ਦਾ 85ਵਾਂ ਦਿਨ: ਪੰਜਾਬ ਪੁਲਿਸ ਵੱਲੋਂ 506 ਥਾਵਾਂ ‘ਤੇ ਛਾਪੇਮਾਰੀ; 254 ਗ੍ਰਿਫ਼ਤਾਰ

Punjab Police got big success against drug traffickers

— ਪੁਲਿਸ ਟੀਮਾਂ ਨੇ 92 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ, 121 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ
— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ
— ਯੁੱਧ ਨਸ਼ਿਆਂ ਵਿਰੁੱਧ ਦੇ 410ਵੇਂ ਦਿਨ 3.3 ਕਿਲੋ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 85ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 506 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ “ਗੈਂਗਸਟਰਾਂ ਤੇ ਵਾਰ”- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

85ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 254 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 21,408 ਹੋ ਗਈਆਂ।

ਇਸ ਤੋਂ ਇਲਾਵਾ 92 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਿਨ੍ਹਾਂ ਕੋਲੋ ਛੇ ਹਥਿਆਰ ਵੀ ਬਰਾਮਦ ਹੋਏ ਹਨ, ਜਦੋਂ ਕਿ 121 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 4 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਹੋਰ ਖ਼ਬਰਾਂ :-  ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ

ਲੋਕ ਐਂਟੀ ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਗੁਪਤ ਰੂਪ ਵਿਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ /ਜਾਣਕਾਰੀ ਵੀ ਸਾਂਝੇ ਕਰ ਸਕਦੇ ਹਨ I

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 410ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 76 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3.3 ਕਿਲੋਗ੍ਰਾਮ ਹੈਰੋਇਨ, 1.1 ਕਿਲੋਗ੍ਰਾਮ ਗਾਂਜਾ, 433 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2.01 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਨਾਲ, ਸਿਰਫ 410 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 58,945 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *