ਧੂਰੀ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰ ਆਮ ਆਦਮੀ ਪਾਰਟੀ ‘ਚ ਸ਼ਾਮਲ

ਧੂਰੀ, 17 ਮਈ : ਧੂਰੀ ਸ਼ਹਿਰ ਦੇ ਵਾਰਡ ਨੰਬਰ 2 ਅਤੇ 3 ਦੇ ਕਰੀਬ 50 ਪਰਿਵਾਰਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਸੁਖਵੀਰ ਸਿੰਘ ਅਤੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਵਿਕਾਸਸ਼ੀਲ ਸੋਚ ਤੋਂ ਪ੍ਰਭਾਵਿਤ ਹੋ ਕੇ ਲੋਕ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ।

ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਸਾਰੇ ਨਵੇਂ ਸਾਥੀਆਂ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ ਅਤੇ ਮਿਲਜੁਲ ਕੇ ਧੂਰੀ ਸ਼ਹਿਰ ਨੂੰ ਇੱਕ ਨਮੂਨੇ ਦਾ ਸ਼ਹਿਰ ਬਣਾਇਆ ਜਾਵੇਗਾ।

ਹੋਰ ਖ਼ਬਰਾਂ :-  ਸੂਬੇ ਵਿੱਚ ਖੇਤੀਬਾੜੀ ਵਰਤੋਂ ਲਈ 5 ਹਜ਼ਾਰ ਤੋਂ ਵੱਧ ਸੋਲਰ ਪੰਪ ਕਿਸਾਨਾਂ ਨੂੰ ਕੀਤੇ ਅਲਾਟ: ਅਮਨ ਅਰੋੜਾ

ਇਸ ਮੌਕੇ ਓਐਸਡੀ ਸੁਖਵੀਰ ਸਿੰਘ ਦੀ ਅਗਵਾਈ ਹੇਠ ਵਾਰਡ ਨੰਬਰ 2 ਦੇ ਵਸਨੀਕ ਆਦੇਸ਼ ਕੁਮਾਰ (ਕਾਕਾ) ਅਤੇ ਰਾਮ ਕੁਮਾਰ (ਰਾਮਾ) ਨੇ ਆਪਣੇ ਸਾਥੀਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਕੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਦਾ ਵਾਅਦਾ ਕੀਤਾ।

ਪਾਰਟੀ ਆਗੂਆਂ ਨੇ ਸਾਰੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਧੂਰੀ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ।

Leave a Reply

Your email address will not be published. Required fields are marked *