ਐਸ.ਆਈ.ਆਰ: ਚੋਣ ਕਮਿਸ਼ਨ ਵੱਲੋਂ ਅਧਿਕਾਰਤ 11 ਦਸਤਾਵੇਜ਼ਾਂ ਨਾਲ ਹੋਵੇਗੀ ਵੋਟਰਾਂ ਦੀ ਮੈਪਿੰਗ

ਬਰਨਾਲਾ, 24 ਮਈ : ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਦੇ ਪ੍ਰੋਗਰਾਮ ਦੇ ਐਲਾਨ ਨਾਲ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।

ਜ਼ਿਲ੍ਹਾ ਚੋਣ ਅਫ਼ਸਰ ਸਹਿਤ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਬੂਥ ਲੈਵਲ ਅਫਸਰਾਂ (ਬੀ.ਐਲ.ਓਜ਼) ਵੱਲੋਂ 25 ਜੂਨ 2026 ਤੋਂ 24 ਜੁਲਾਈ 2026 ਤੱਕ ਘਰ-ਘਰ ਜਾ ਕੇ ਇਨੁਮੀਰੇਸ਼ਨ ਫਾਰਮ ਭਰੇ ਜਾਣੇ ਹਨ ਅਤੇ ਲੋੜੀਂਦੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ।

ਓਹਨਾਂ ਕਿਹਾ ਕਿ ਸਾਰੇ ਯੋਗ ਵੋਟਰ, ਆਪਣੇ ਬੀਐਲਓਜ਼ ਨੂੰ ਲੋੜੀਂਦੀ ਜਾਣਕਾਰੀ ਅਤੇ ਦਸਤਾਵੇਜ਼ ਉਪਲੱਬਧ ਕਰਵਾਉਣ। ਉਨ੍ਹਾਂ ਦੱਸਿਆ ਕਿ ਭਰੇ ਹੋਏ ਇਨੁਮੀਰੇਸ਼ਨ ਫਾਰਮ ਦੀਆਂ ਦੋ ਕਾਪੀਆਂ ਹੋਣਗੀਆਂ। ਇੱਕ ਕਾਪੀ ਖੁਦ (ਸਵੈ ਤਸਦੀਕ) ਕਰਕੇ ਬੀ.ਐਲ.ਓ. ਨੂੰ ਵਾਪਸ ਦੇਣੀ ਹੋਵੇਗੀ ਅਤੇ ਇੱਕ ਕਾਪੀ ਆਪਣੇ ਰਿਕਾਰਡ ਲਈ ਆਪਣੇ ਕੋਲ ਰੱਖਣੀ ਹੋਵੇਗੀ।

ਓਹਨਾਂ ਦੱਸਿਆ ਕਿ ਜਿਹੜੇ ਵੋਟਰਾਂ ਦੀ ਮੈਪਿੰਗ ਸਾਲ 2003 ਦੀ ਵੋਟਰ ਸੂਚੀ ਨਾਲ ਨਹੀ ਹੋ ਪਾਈ ਹੈ, ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਅਧਿਕਾਰਤ 11 ਦਸਤਾਵੇਜ਼ਾਂ ਵਿੱਚੋਂ ਕੋਈ ਇੱਕ ਦਸਤਾਵੇਜ਼ ਜਮ੍ਹਾਂ ਕਰਵਾਉਣਾ ਹੋਵੇਗਾ।

ਹੋਰ ਖ਼ਬਰਾਂ :-  ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਲਈ ਤਰੱਕੀ ਕੋਟਾ 75 ਫ਼ੀਸਦੀ ਕਰਨ ਦਾ ਫ਼ੈਸਲਾ, 500 ਅਧਿਆਪਕਾਂ ਨੂੰ ਮਿਲੇਗੀ ਤਰੱਕੀ: ਹਰਜੋਤ ਬੈਂਸ

ਇਸ ਮੌਕੇ ਚੋਣ ਤਹਿਸੀਲਦਾਰ ਰਾਮ ਜੀ ਲਾਲ ਨੇ ਕਿਹਾ ਕਿ ਇਨ੍ਹਾਂ ਦਸਤਾਵੇਜ਼ਾਂ ਵਿੱਚ ਕਿਸੇ ਵੀ ਕੇਂਦਰੀ/ਰਾਜ ਸਰਕਾਰ/ਪੀਐਸਯੂ ਦੇ ਨਿਯਮਤ ਕਰਮਚਾਰੀ/ਪੈਨਸ਼ਨਰ ਨੂੰ ਜਾਰੀ ਕੀਤਾ ਗਿਆ ਕੋਈ ਵੀ ਪਛਾਣ ਪੱਤਰ/ਪੈਨਸ਼ਨ ਭੁਗਤਾਨ ਆਦੇਸ਼, 01.07.1987 ਤੋਂ ਪਹਿਲਾਂ ਭਾਰਤ ਵਿੱਚ ਸਰਕਾਰੀ/ਸਥਾਨਕ ਅਧਿਕਾਰੀਆਂ/ਬੈਂਕਾਂ/ਡਾਕਘਰ/ਐਲਆਈਸੀ, ਪੀਐਸਯੂ ਦੁਆਰਾ ਜਾਰੀ ਕੀਤਾ ਗਿਆ ਕੋਈ ਵੀ ਪਛਾਣ ਪੱਤਰ/ਪ੍ਰਮਾਣ ਪੱਤਰ/ਦਸਤਾਵੇਜ਼, ਯੋਗ ਅਧਿਕਾਰੀ ਦੁਆਰਾ ਜਾਰੀ ਕੀਤੇ ਗਏ ਜਨਮ ਸਰਟੀਫਿਕੇਟ, ਪਾਸਪੋਰਟ, ਮਾਨਤਾ ਪ੍ਰਾਪਤ ਬੋਰਡਾਂ/ਯੂਨੀਵਰਸਿਟੀਆਂ ਦੁਆਰਾ ਜਾਰੀ ਕੀਤੇ ਗਏ ਮੈਟ੍ਰਿਕੂਲੇਸ਼ਨ/ਸਿੱਖਿਆ ਸਰਟੀਫਿਕੇਟ, ਯੋਗ ਰਾਜ ਅਧਿਕਾਰੀ ਦੁਆਰਾ ਜਾਰੀ ਕੀਤੇ ਗਏ ਸਥਾਈ ਨਿਵਾਸ ਸਰਟੀਫਿਕੇਟ, ਜੰਗਲ ਅਧਿਕਾਰ ਸਰਟੀਫਿਕੇਟ, ਓਬੀਸੀ, ਐਸ.ਸੀ, ਐਸ.ਟੀ ਜਾਂ ਯੋਗ ਰਾਜ ਅਧਿਕਾਰੀ ਦੁਆਰਾ ਜਾਰੀ ਕੀਤਾ ਗਿਆ ਕੋਈ ਵੀ ਜਾਤੀ ਸਰਟੀਫਿਕੇਟ, ਨਾਗਰਿਕਾਂ ਦਾ ਰਾਸ਼ਟਰੀ ਰਜਿਸਟਰ (ਜਿੱਥੇ ਵੀ ਇਹ ਮੌਜੂਦ ਹੈ), ਪਰਿਵਾਰ ਰਜਿਸਟਰ, ਰਾਜ/ਸਥਾਨਕ ਅਧਿਕਾਰੀਆਂ ਦੁਆਰਾ ਤਿਆਰ ਕੀਤਾ ਗਿਆ ਅਤੇ ਸਰਕਾਰ ਦੁਆਰਾ ਕੋਈ ਵੀ ਜ਼ਮੀਨ/ਮਕਾਨ ਅਲਾਟਮੈਂਟ ਸਰਟੀਫਿਕੇਟ ਸ਼ਾਮਲ ਹਨ।

ਓਹਨਾਂ ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਬੀ.ਐਲ.ਓਜ਼ ਨਾਲ ਸਹਿਯੋਗ ਕਰਦੇ ਹੋਏ ਐਸਆਈਆਰ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਵਾਉਣ ਵਿੱਚ ਪ੍ਰਸ਼ਾਸਨ ਨੂੰ ਸਹਿਯੋਗ ਦੇਣ।

Leave a Reply

Your email address will not be published. Required fields are marked *