ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ-ਮੰਤਰੀ ਰਵਜੋਤ ਸਿੰਘ

ਹੁਸ਼ਿਆਰਪੁਰ/ਹਰਿਆਣਾ/ਸ਼ਾਮਚੁਰਾਸੀ, 24 ਮਈ : ਪੰਜਾਬ ਸਰਕਾਰ ਦੇ ਐੱਨ.ਆਰ.ਆਈ. ਅਤੇ ਜੇਲ੍ਹ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਵਿੱਚ ਪੈਂਦੇ ਪਿੰਡ ਟੈਂਟਪਾਲਾ ਵਿਖੇ ਪਿੰਡ ਵਾਸੀਆਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਕਰਦਿਆਂ ਨਵੇਂ ਪੀਣ ਵਾਲੇ ਪਾਣੀ ਦੇ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਅਤੇ 2 ਕਿਲੋਮੀਟਰ ਲੰਬੀ ਨਵੀਂ ਸੜਕ ਦੇ ਨਿਰਮਾਣ ਕਾਰਜ ਨੂੰ ਸ਼ੁਰੂ ਕਰਵਾਇਆ। ਇਸ ਮੌਕੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਟੈਂਟਪਾਲਾ ਅਤੇ ਰੋੜਾ ਦੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਚੈੱਕ ਵੀ ਸੌਂਪੇ ਗਏ।

ਇਸ ਮੌਕੇ ਮੰਤਰੀ ਡਾਕਟਰ ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਵਿਕਾਸ ਹੀ ਸਰਕਾਰ ਦੀ ਪਹਿਲ ਹੈ ਅਤੇ ਹਰ ਪਿੰਡ ਤੱਕ ਸਾਫ਼ ਪੀਣ ਵਾਲਾ ਪਾਣੀ, ਵਧੀਆ ਸੜਕਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਪਹੁੰਚਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਵੇਂ ਟਿਊਬਵੈਲ ਦੇ ਸ਼ੁਰੂ ਹੋਣ ਨਾਲ ਪਿੰਡ ਵਾਸੀਆਂ ਨੂੰ ਸਾਫ਼ ਪਾਣੀ ਮਿਲੇਗਾ, ਜਿਸ ਨਾਲ ਕਈ ਸਾਲਾਂ ਤੋਂ ਆ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਹੋਵੇਗਾ। ਇਸੇ ਤਰ੍ਹਾਂ ਨਵੀਂ ਸੜਕ ਬਣਨ ਨਾਲ ਪਿੰਡ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਪਿੰਡ ਦੀ ਆਵਾਜਾਈ ਹੋਰ ਮਜ਼ਬੂਤ ਹੋਵੇਗੀ।

ਹੋਰ ਖ਼ਬਰਾਂ :-  ਭਗਵੰਤ ਮਾਨ ਸਰਕਾਰ ਵੱਲੋਂ ਵੇਰਕਾ ਲੁਧਿਆਣਾ ਡੇਅਰੀ ਨੂੰ ਵੱਡਾ ਹੁਲਾਰਾ ਦੇਣ ਦੀ ਤਿਆਰੀ, ਡੇਅਰੀ ਦੀ ਮੁਕੰਮਲ ਆਟੋਮੇਸ਼ਨ ਲਈ ਰਾਹ ਪੱਧਰਾ

ਡਾਕਟਰ ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਦੀ ਨਵੀਂ ਲਹਿਰ ਚੱਲ ਰਹੀ ਹੈ, ਹਰ ਹਲਕੇ ਅਤੇ ਹਰ ਪਿੰਡ ਵਿੱਚ ਲੋਕ ਭਲਾਈ ਦੇ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਬਿਹਤਰ ਜੀਵਨ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਸਰਕਾਰ ਸਿਰਫ਼ ਐਲਾਨ ਨਹੀਂ ਕਰਦੀ, ਸਗੋਂ ਜ਼ਮੀਨੀ ਪੱਧਰ ’ਤੇ ਕੰਮ ਕਰਕੇ ਲੋਕਾਂ ਦਾ ਵਿਸ਼ਵਾਸ ਜਿੱਤ ਰਹੀ ਹੈ। ਮੰਤਰੀ ਡਾ. ਰਵਜੋਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਦੂਰਦਰਸ਼ੀ ਸੋਚ ਅਤੇ ਲੋਕਪੱਖੀ ਨੀਤੀਆਂ ਦੇ ਕਾਰਨ ਹੀ ਪੰਜਾਬ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਹੋ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹਰ ਪਿੰਡ ਨੂੰ ਮਾਡਲ ਪਿੰਡ ਬਣਾਉਣਾ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਮੰਤਰੀ ਡਾ. ਰਵਜੋਤ ਸਿੰਘ ਦਾ ਧੰਨਵਾਦ ਕੀਤਾ ਗਿਆ।

Leave a Reply

Your email address will not be published. Required fields are marked *