ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ

ਪੰਜਾਬ ਸਰਕਾਰ ਵੱਲੋਂ ਨੈਗੋਸੀਏਬਲ ਐਕਟ-1881 ਦੀ ਧਾਰਾ 25 ਅਧੀਨ ਈਦ-ਉੱਲ-ਜੂਹਾ (ਬਕਰੀਦ) ਦੇ ਸਬੰਧ ਵਿੱਚ ਪੰਜਾਬ ਰਾਜ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਮਿਤੀ 28 ਮਈ 2026 (ਵੀਰਵਾਰ) ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਈਦ-ਉੱਲ-ਜੂਹਾ (ਬਕਰੀਦ) ਦੇ ਮੌਕੇ ਮਿਤੀ 27 ਮਈ 2026 ਨੂੰ ਗਜ਼ਟਿਡ ਛੁੱਟੀ ਐਲਾਨੀ ਗਈ ਸੀ, ਪਰੰਤੂ ਹੁਣ ਇਸ ਵਿੱਚ ਸੋਧ ਕਰਦਿਆਂ ਇਹ ਛੁੱਟੀ ਮਿਤੀ 28 ਮਈ 2026 (ਵੀਰਵਾਰ) ਨੂੰ ਕੀਤੀ ਗਈ ਹੈ।

ਹੋਰ ਖ਼ਬਰਾਂ :-  ਮੱਧ ਚੀਨ ਦੇ ਹੇਨਾਨ ਸੂਬੇ ਦੇ ਯਿੰਗਕਾਈ ਸਕੂਲ 'ਚ ਅੱਗ ਲੱਗਣ ਕਾਰਨ 13 ਵਿਦਿਆਰਥੀਆਂ ਦੀ ਮੌਤ

ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਅੱਜ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *