ਨਗਰ ਕੌਂਸਲ ਚੋਣਾਂ : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ’ਚ ਪਈਆਂ 66.21 ਫੀਸਦੀ ਵੋਟਾਂ, ਚੋਣ ਪ੍ਰਕਿਰਿਆ ਰਹੀ ਸ਼ਾਂਤੀਪੂਰਨ

ਹੁਸ਼ਿਆਰਪੁਰ, 26 ਮਈ : ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ਲਈ ਮੰਗਲਵਾਰ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਪਾਰਦਸ਼ੀ ਢੰਗ ਨਾਲ ਕੁੱਲ 66.21 ਫੀਸਦੀ ਪੋਲਿੰਗ ਹੋਈ।

ਰਾਜ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੂਰੀ ਚੋਣ ਪ੍ਰਕਿਰਿਆ ਦੌਰਾਨ ਸੁਰੱਖਿਆ ਅਤੇ ਹੋਰ ਜ਼ਰੂਰੀ ਪ੍ਰਬੰਧ ਪੂਰੀ ਤਰ੍ਹਾਂ ਨਾਲ ਕੀਤੇ ਗਏ ਸਨ। ਵੋਟਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪਈਆਂ, ਜਿਸ ਵਿਚ ਵੋਟਰਾਂ ਨੇ ਉਤਸ਼ਾਹਪੂਰਵਕ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।

ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨਿਕਾਸ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹੇ ਦੀ ਨਗਰ ਕੌਂਸਲ ਮੁਕੇਰੀਆਂ ਵਿਚ 65.90 ਫੀਸਦੀ, ਦਸੂਹਾ ਵਿਚ 63.18 ਫੀਸਦੀ, ਗੜ੍ਹਸ਼ੰਕਰ ਵਿਚ 65.34 ਫੀਸਦੀ, ਹਰਿਆਣਾ ਵਿਚ 68.8 ਫੀਸਦੀ, ਗੜ੍ਹਦੀਵਾਲਾ ਵਿਚ 75.03 ਫੀਸਦੀ ਅਤੇ ਉੜਮੁੜ ਟਾਂਡਾ ਵਿਚ 67.07 ਫੀਸਦੀ ਵੋਟਾਂ ਪਈਆਂ।

ਹੋਰ ਖ਼ਬਰਾਂ :-  'ਭਾਰਤੀ ਰਾਜ ਨਾਲ ਲੜਨ' ਵਾਲੀ ਟਿੱਪਣੀ ਲਈ ਅਸਾਮ ਵਿੱਚ ਰਾਹੁਲ ਗਾਂਧੀ ਵਿਰੁੱਧ ਐਫ.ਆਈ.ਆਰ

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 6 ਨਗਰ ਕੌਂਸਲਾਂ ਦੇ 80 ਵਾਰਡਾਂ ਲਈ ਬਣਾਏ ਗਏ 118 ਪੋਲਿੰਗ ਕੇਂਦਰਾਂ ਵਿਚ ਵੋਟ ਪ੍ਰਕਿਰਿਆ ਸ਼ਾਂਤੀਪੂਰਨ ਮਾਹੌਲ ਵਿਚ ਮੁਕੰਮਲ ਹੋਈ। ਪੋਲਿੰਗ ਕੇਂਦਰਾਂ ਵਿਚ ਸੁਰੱਖਿਆ ਵਿਵਸਥਾ ਦੇ ਵਿਆਪਕ ਪ੍ਰਬੰਧ ਕੀਤੇ ਗਏ ਸਨ ਅਤੇ ਜ਼ਿਲ੍ਹਾ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਪੂਰੇ ਦਿਨ ਲਗਾਤਾਰ ਨਿਗਰਾਨੀ ਰੱਖੀ ਗਈ।

ਨਿਕਾਸ ਕੁਮਾਰ ਨੇ ਚੋਣ ਪ੍ਰਕਿਰਿਆ ਦੇ ਸਫ਼ਲਤਾਪੂਰਵਕ ਮੁਕੰਮਲ ਕਰਵਾਉਣ ਵਿਚ ਲੱਗੇ ਚੋਣ ਕਰਮਚਾਰੀਆਂ, ਸੁਰੱਖਿਆ ਕਰਮੀਆਂ ਅਤੇ ਵੋਟਰਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਵੋਟਾਂ ਦੀ ਗਿਣਤੀ 29 ਮਈ ਨੂੰ ਨਿਰਧਾਰਤ ਕੇਂਦਰਾਂ ਵਿਚ ਸਖਤ ਸੁਰੱਖਿਆ ਪ੍ਰਬੰਧਾਂ ਅਤੇ ਸੀ.ਸੀ.ਟੀ.ਵੀ. ਦੀ ਨਿਗਰਾਨੀ ਵਿਚ ਕਰਵਾਈ ਜਾਵੇਗੀ।

Leave a Reply

Your email address will not be published. Required fields are marked *