ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ

ਹੁਸ਼ਿਆਰਪੁਰ, 29 ਮਈ : ਰਾਜ ਚੋਣ ਕਮਿਸ਼ਨ ਵਲੋਂ ਨਗਰ ਕੌਂਸਲਸ਼ਾਮਚੁਰਾਸੀ ਦੀਆਂ ਵੋਟਾਂ ਲਈ ਜਾਰੀ ਵੇਰਵਿਆਂ ਅਨੁਸਾਰ  30 ਮਈ (ਸ਼ਨੀਵਾਰ) ਤੋਂ ਨਾਮਜ਼ਦਗੀ ਪੱਤਰ ਪ੍ਰਾਪਤ ਕੀਤੇ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ- ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਨਗਰ ਕੌਂਸਲਸ਼ਾਮਚੁਰਾਸੀ ਦੀਆਂ ਵੋਟਾਂ 13 ਜੂਨ 2026 (ਸ਼ਨੀਵਾਰ) ਨੂੰ ਪੈਣਗੀਆਂ।

ਉਨ੍ਹਾਂ ਦੱਸਿਆ ਕਿ 30 ਮਈ 2026 ਤੋਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ ਵਜੇ ਤੱਕ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ। ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ ਜੂਨ 2026 ਬਾਅਦ ਦੁਪਹਿਰ 3:00 ਵਜੇ ਤੱਕ ਹੋਵੇਗੀ। ਉਨ੍ਹਾਂ ਦੱਸਿਆ ਕਿ ਜੂਨ 2026 ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਜੂਨ 2026 ਨੂੰ ਬਾਅਦ ਦੁਪਹਿਰ 3:00 ਵਜੇ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ।

ਹੋਰ ਖ਼ਬਰਾਂ :-  ਭਗਵੰਤ ਸਿੰਘ ਮਾਨ ਸਰਕਾਰ 'ਬੇਅਦਬੀ' ਦੇ ਮਾਮਲੇ ’ਤੇ ਕੋਈ ਲਿਹਾਜ਼ ਨਹੀਂ ਕਰੇਗੀ, 'ਆਪ' ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ

ਉਨ੍ਹਾਂ ਦੱਸਿਆ ਕਿ ਵੋਟਾਂ 13 ਜੂਨ 2026 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਪੈਣਗੀਆਂ ਅਤੇ ਇਸੇ ਦਿਨ ਵੋਟਾਂ ਪੈਣ ਉਪਰੰਤ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ। ਜ਼ਿਕਰਯੋਗ ਹੈ ਕਿ ਸ਼ਾਮਚੁਰਾਸੀ ਨਗਰ ਕੌਂਸਲ ਦੇ 9 ਵਾਰਡਾਂ ਲਈ ਹੋਣ ਵਾਲੀਆਂ ਚੋਣਾਂ ਦੀਆਂ ਨਾਮਜ਼ਦਗੀਆਂ ਨਗਰ ਕੌਂਸਲ ਵਿਚ ਕਾਰਜ ਸਾਧਕ ਅਫ਼ਸਰ ਦੇ ਕਮਰਾ ਨੰਬਰ 3 ਵਿਚ ਪ੍ਰਾਪਤ ਕੀਤੀਆਂ ਜਾਣਗੀਆਂ।

Leave a Reply

Your email address will not be published. Required fields are marked *