ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਚੌਥੇ ਬਜਟ ਸੈਸ਼ਨ ਦਾ ਉਠਾਣ

ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 15 ਨਵੰਬਰ, 2023 ਨੂੰ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਚੌਥੇ (ਬਜਟ) ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 20 ਅਕਤੂਬਰ, 2023 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ।

ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਭਾਰਤ ਦੇ ਅਨੁਛੇਦ 174 ਦੀ ਕਲਾਜ਼ (2) ਦੀ ਸਬ-ਕਲਾਜ਼ (ਏ) ਅਨੁਸਾਰ ਸੌਂਪੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਸੈਸ਼ਨ ਦਾ ਉਠਾਣ ਕੀਤਾ ਗਿਆ ਹੈ।
ਹੋਰ ਖ਼ਬਰਾਂ :-  11 ਪੰਜਾਬ ਬਟਾਲੀਅਨ ਐਨ.ਸੀ.ਸੀ. ਅੰਮ੍ਰਿਤਸਰ ਵਿਖੇ ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਦੇ ਆਨਲਾਈਨ ਪ੍ਰੀਖਿਆ (CEE) ਉਮੀਦਵਾਰਾਂ ਲਈ ਮੁਫ਼ਤ ਕੋਚਿੰਗ

Leave a Reply

Your email address will not be published. Required fields are marked *