ਗੈਂਗਸਟਰਾਂ ‘ਤੇ ਵਾਰ ਦਾ 135ਵਾਂ ਦਿਨ: ਪੰਜਾਬ ਪੁਲਿਸ ਵੱਲੋਂ 555 ਥਾਈਂ ਛਾਪੇਮਾਰੀ; 299 ਗ੍ਰਿਫ਼ਤਾਰ

Punjab Police got big success against drug traffickers

ਚੰਡੀਗੜ੍ਹ, 4 ਜੂਨ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’  ਦੇ 135ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 555 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

135ਵੇਂ ਦਿਨ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 299 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 33,917 ਹੋ ਗਈਆਂ।

ਇਸ ਤੋਂ ਇਲਾਵਾ 69 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 5 ਭਗੌੜੇ ਅਪਰਾਧੀ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹੋਰ ਖ਼ਬਰਾਂ :-  ਛੱਤਬੀੜ ਚਿੜੀਆਘਰ ਵਿਖੇ ਦੇਸ਼ ਦਾ ਸਭ ਤੋਂ ਵੱਡਾ ਅਤੇ ਸਭ ਤੋਂ ਲੰਬੀ ਵਾਕ-ਇਨ-ਐਵੀਅਰੀ ਬਣੀ ਖਿੱਚ ਦਾ ਕੇਂਦਰ

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਨੂੰ 460ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 100 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.6 ਕਿਲੋ ਹੈਰੋਇਨ, 1110 ਨਸ਼ੀਲੀਆਂ ਗੋਲੀਆਂ ਅਤੇ 16,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 460 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 66,687 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 12 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *