ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਹੁਸ਼ਿਆਰਪੁਰ, ਨਗਰ ਕੌਂਸਲ ਗੁਰੂ ਹਰ ਸਹਾਏ, ਨਗਰ ਕੌਂਸਲ ਜਲਾਲਾਬਾਦ ਅਤੇ ਨਗਰ ਪੰਚਾਇਤ, ਮਮਦੋਟ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਚੰਡੀਗੜ੍ਹ 20 ਜੂਨ : ਰਾਜ ਚੋਣ ਕਮਿਸ਼ਨ, ਪੰਜਾਬ ਹੇਠ ਲਿਖੀਆਂ ਨਗਰ ਨਿਗਮਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਸ਼ਡਿਊਲ ਦਾ ਐਲਾਨ ਕਰਦਾ ਹੈ:

1) ਨਗਰ ਨਿਗਮ, ਹੁਸ਼ਿਆਰਪੁਰ (ਜ਼ਿਲ੍ਹਾ ਹੁਸ਼ਿਆਰਪੁਰ),

2) ਨਗਰ ਕੌਂਸਲ, ਗੁਰੂ ਹਰ ਸਹਾਏ, (ਜ਼ਿਲ੍ਹਾ ਫਿਰੋਜ਼ਪੁਰ),

3) ਨਗਰ ਕੌਂਸਲ, ਜਲਾਲਾਬਾਦ (ਜ਼ਿਲ੍ਹਾ ਫਾਜ਼ਿਲਕਾ) ਅਤੇ

4) ਨਗਰ ਪੰਚਾਇਤ, ਮਮਦੋਟ (ਜ਼ਿਲ੍ਹਾ ਫਿਰੋਜ਼ਪੁਰ)।

ਚੋਣ ਸ਼ਡਿਊਲ ਦੇ ਅਨੁਸਾਰ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਮਿਆਦ 22.06.2026 (ਸੋਮਵਾਰ) (ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ) ਅਤੇ ਇਸ ਸਬੰਧੀ ਪ੍ਰਕਿਰਿਆ  ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 25.06.2026 (ਵੀਰਵਾਰ) (ਸ਼ਾਮ 03:00 ਵਜੇ ਤੱਕ) ਹੋਵੇਗੀ। ਨਾਮਜ਼ਦਗੀਆਂ ਦੀ ਜਾਂਚ 26.06.2026 (ਸ਼ੁੱਕਰਵਾਰ) ਨੂੰ ਹੋਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 27.06.2026 (ਸ਼ਨਿਚਰਵਾਰ) ਦੁਪਹਿਰ 3:00 ਵਜੇ ਤੱਕ ਹੋਵੇਗੀ। ਇਨ੍ਹਾਂ ਨਗਰ ਨਿਗਮਾਂ ਵਿੱਚ 5.7.2026 (ਐਤਵਾਰ) ਨੂੰ ਸਵੇਰੇ 08:00 ਵਜੇ ਤੋਂ ਸ਼ਾਮ 4:00 ਵਜੇ ਤੱਕ ਵੋਟਾਂ ਪੈਣਗੀਆਂ। ਵੋਟਿੰਗ ਈ.ਵੀ.ਐਮ. ਰਾਹੀਂ ਕੀਤੀ ਜਾਵੇਗੀ। ਵੋਟਾਂ ਦੀ ਗਿਣਤੀ ਵੋਟਿੰਗ ਪੂਰੀ ਹੋਣ ਤੋਂ ਤੁਰੰਤ ਬਾਅਦ ਉਸੇ ਦਿਨ ਪੋਲਿੰਗ ਸਟੇਸ਼ਨ ’ਤੇ ਹੀ ਹੋਵੇਗੀ।

ਹੋਰ ਖ਼ਬਰਾਂ :-  ਅਸ਼ੀਰਵਾਦ ਸਕੀਮ ਤਹਿਤ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਕਮਿਸ਼ਨ ਵੱਲੋਂ ਇਨ੍ਹਾਂ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਸਾਰੇ ਪ੍ਰਬੰਧ ਕੀਤੇ ਹਨ।

ਚੋਣ ਸ਼ਡਿਊਲ ਦੇ ਐਲਾਨ ਦੇ ਨਾਲ ਨਗਰ ਕੌਂਸਲਾਂ ਦੇ ਅਧਿਕਾਰ ਖੇਤਰ ਵਿੱਚ ਜਿੱਥੇ ਚੋਣਾਂ ਹੋਣ ਜਾ ਰਹੀਆਂ ਹਨ, ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਿਆ ਹੈ। ਇਹ ਚੋਣ ਪ੍ਰਕਿਰਿਆ ਦੇ ਪੂਰਾ ਹੋਣ ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *