ਵਧੀਕ ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ’ਚ ਚੱਲ ਰਹੇ ਸੈਨੀਟੇਸ਼ਨ ਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ

ਜਲੰਧਰ, 25 ਜੂਨ : ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ. ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਜਲ ਅਤੇ ਸੈਨੀਟੇਸ਼ਨ ਮਿਸ਼ਨ (ਡੀ.ਡਬਲਿਊ.ਐਸ.ਐਮ.) ਦੀ ਹੋਈ ਮੀਟਿੰਗ ਦੌਰਾਨ ਜ਼ਿਲ੍ਹੇ ਦੇ ਪਿੰਡਾਂ ਵਿੱਚ ਚੱਲ ਰਹੇ ਸੈਨੀਟੇਸ਼ਨ ਅਤੇ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਸਮੀਖਿਆ ਕੀਤੀ ਗਈ।
ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਠੋਸ ਕੂੜਾ ਪ੍ਰਬੰਧਨ ਪਹਿਲਕਦਮੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਗਰਮ ਅਤੇ ਤਾਲਮੇਲ ਵਾਲੀ ਪਹੁੰਚ ਅਪਨਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਵੱਛਤਾ ਅਤੇ ਟਿਕਾਊ ਕੂੜਾ ਪ੍ਰਬੰਧਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਭਾਗ ਬਿਹਤਰ ਤਾਲਮੇਲ ਨਾਲ ਕੰਮ ਕਰਨ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਸੈਨੀਟੇਸ਼ਨ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਅਤੇ ਨਿਰਧਾਰਤ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ।
ਮੀਟਿੰਗ ਦੌਰਾਨ ਉਨ੍ਹਾਂ ਵਿਭਾਗਾਂ ਨੂੰ ਮਾਣਯੋਗ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਠੋਸ ਕੂੜਾ ਪ੍ਰਬੰਧਨ ਨਿਯਮ, 2026 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਹਦਾਇਤ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਬਲਕ ਵਿੱਚ ਕੂੜਾ ਪੈਦਾ ਕਰਨ ਵਾਲੇ ਅਦਾਰਿਆਂ ਦੀ ਪਛਾਣ ਕਰਨ ਦੇ ਨਿਰਦੇਸ਼ ਵੀ ਦਿੱਤੇ।
ਵਧੀਕ ਡਿਪਟੀ ਕਮਿਸ਼ਨਰ ਨੇ ਵਿਗਿਆਨਕ ਢੰਗ ਨਾਲ ਕੂੜਾ ਪ੍ਰਬੰਧਨ, ਸਰੋਤ ਪੱਧਰ ’ਤੇ ਕੂੜੇ ਨੂੰ ਵੱਖ-ਵੱਖ ਕਰਨ, ਕੂੜੇ ਦੀ ਢੁੱਕਵੀਂ ਪ੍ਰੋਸੈਸਿੰਗ ਤੇ ਨਿਪਟਾਰੇ ਤੋਂ ਇਲਾਵਾ ਵਾਤਾਵਰਣ ਸੁਰੱਖਿਆ ਅਤੇ ਜਨਤਕ ਸਿਹਤ ਨੂੰ ਯਕੀਨੀ ਬਣਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਮੀਟਿੰਗ ਦੌਰਾਨ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਚੱਲ ਰਹੀਆਂ ਸਫਾਈ ਪਹਿਲਕਦਮੀਆਂ ਦੀ ਪ੍ਰਗਤੀ ਬਾਰੇ ਵੀ ਜਾਣਕਾਰੀ ਹਾਸਲ ਦਿੱਤੀ।
ਇੰਜੀਨੀਅਰ ਐੱਸ. ਐੱਸ. ਧਾਲੀਵਾਲ, ਕਾਰਜਕਾਰੀ ਇੰਜੀਨੀਅਰ-ਕਮ-ਜ਼ਿਲ੍ਹਾ ਸੈਨੀਟੇਸ਼ਨ ਅਫ਼ਸਰ, ਜਲ ਸਪਲਾਈ ਅਤੇ ਸੈਨੀਟੇਸ਼ਨ ਡਵੀਜ਼ਨ ਨੰਬਰ-1 ਜਲੰਧਰ ਨੇ ਮੀਟਿੰਗ ਦੌਰਾਨ ਠੋਸ ਅਤੇ ਤਰਲ ਸਰੋਤ ਪ੍ਰਬੰਧਨ (ਐਸ.ਐਲ.ਆਰ.ਐਮ.) ਪ੍ਰਾਜੈਕਟਾਂ, ਕਮਿਊਨਿਟੀ ਸੈਨੇਟਰੀ ਕੰਪਲੈਕਸਾਂ (ਸੀ.ਐਸ.ਸੀ.), ਤਰਲ ਕੂੜਾ ਪ੍ਰਬੰਧਨ ਪ੍ਰਾਜੈਕਟਾਂ, ਪਲਾਸਟਿਕ ਕੂੜਾ ਪ੍ਰਬੰਧਨ ਪ੍ਰਾਜੈਕਟਾਂ ਦੀ ਪ੍ਰਗਤੀ ਬਾਰੇ ਜਾਣੂ ਕਰਵਾਇਆ।
ਮੀਟਿੰਗ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਹੋਰ ਖ਼ਬਰਾਂ :-  ਪ੍ਰਿਅੰਕਾ ਗਾਂਧੀ ਨੂੰ ਮਿਲਣ ਪਹੁੰਚੇ ਸੰਸਦ ਮੈਂਬਰ ਔਜਲਾ

Leave a Reply

Your email address will not be published. Required fields are marked *