ਕੋਟਕਪੂਰਾ, 4 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ਼੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਪਿੰਡ ਚਹਿਲ, ਪਿੰਡ ਫਿੱਡੇ ਕਲਾਂ ਅਤੇ ਪਿੰਡ ਭੇਰੋ ਭੱਟੀ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਸੁਣੀਆਂ।
ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਸਰਕਾਰੀ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਉਦੇਸ਼ ਆਮ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕਰਨਾ ਅਤੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਇਸ ਵਿੱਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਪੀਕਰ ਸ. ਸੰਧਵਾ ਨੇ ਕਿਹਾ ਕਿ ਪਿੰਡਾਂ ਦੇ ਲੋਕ ਆਪ ਸਰਕਾਰ ਦੇ ਕੰਮਾ ਤੋਂ ਬਹੁਤ ਖੁਸ਼ ਹਨ। ਪਿੰਡਾ ਵਿਚ ਬਿਜਲੀ ਦੀ ਨਿਰਵਿਘਨ ਸਪਲਾਈ ਅਤੇ ਨਹਿਰੀ ਪਾਣੀ ਜੋ ਪਿੰਡਾਂ ਵਿਚ ਪਹੁੰਚਾਇਆ ਗਿਆ ਹੈ। ਉਸ ਨਾਲ ਲੋਕਾਂ ਨੂੰ ਕਾਫੀ ਰਾਹਤ ਮਿਲੀ ਹੈ।
ਇਸ ਮੌਕੇ ਉਨ੍ਹਾਂ ਜਰੂਰਤਮੰਦ ਲੋਕਾਂ ਨੂੰ ਰਾਸ਼ਨ ਕਿੱਟਾ ਵੀ ਵੰਡੀਆ।
ਇਸ ਮੌਕੇ ਅੰਗਰੇਜ਼ ਸਿੰਘ , ਬਾਊ ਸਿੰਘ, ਜਗਸੀਰ ਸਿੰਘ, ਜਗਸੀਰ ਸਿੰਘ, ਸੁਰਜੀਤ ਸਿੰਘ, ਅਮਨਦੀਪ ਸਿੰਘ, ਜੀਤ ਸਿੰਘ, ਹਾਜ਼ਰ ਰਹੇ।