ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸਾਂ ਨੂੰ ਰਵਾਨਾ ਕੀਤਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਾਰਡ ਨੰਬਰ 28 ਅਤੇ ਪਿੰਡ ਲਾਲੇਆਣਾ ਤੋਂ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਸਕੀਮ ਬਜ਼ੁਰਗਾਂ ਅਤੇ ਹਰ ਉਮਰ ਵਰਗ ਦੇ ਸ਼ਰਧਾਲੂਆਂ ਲਈ ਇੱਕ ਮਹੱਤਵਪੂਰਨ ਉਪਰਾਲਾ ਹੈ, ਜਿਸ ਨਾਲ ਉਹ ਬਿਨਾਂ ਕਿਸੇ ਖਰਚ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ ਅਤੇ ਅਜਿਹੀਆਂ ਲੋਕ-ਭਲਾਈ ਸਕੀਮਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ।

ਹੋਰ ਖ਼ਬਰਾਂ :-  ਡਾ. ਬੀ.ਆਰ.ਅੰਬੇਡਕਰ ਸਰਕਾਰੀ ਕਾਲਜ ਮੁਖਲਿਆਣਾ ਵਿੱਚ 2.16 ਕਰੋੜ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਕਾਰਜ

ਸਪੀਕਰ ਸ. ਸੰਧਵਾਂ ਨੇ ਯਾਤਰਾ ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਵਧੀਆ ਯਾਤਰਾ ਦੀ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ, ਖਾਣ ਪੀਣ ਸਮੇਤ ਲੋੜੀਂਦੀਆਂ ਸਹੂਲਤਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਉਹ ਨਿਰਵਿਘਨ ਅਤੇ ਆਰਾਮਦਾਇਕ ਯਾਤਰਾ ਕਰ ਸਕਣ।

ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।

Leave a Reply

Your email address will not be published. Required fields are marked *