ਸਪੀਕਰ ਸੰਧਵਾਂ ਨੇ ਦਫਤਰ ਮਾਰਕਿਟ ਕਮੇਟੀ ਵਿਖੇ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ

ਕੋਟਕਪੂਰਾ, 12 ਜੁਲਾਈ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦਫਤਰ ਮਾਰਕਿਟ ਕਮੇਟੀ ਵਿਖੇ ਹਲਕੇ ਦੇ ਬਲਾਕ ਪ੍ਰਧਾਨਾਂ ਨਾਲ  ਮੀਟਿੰਗ ਕੀਤੀ। ਉਨ੍ਹਾਂ ਪਾਰਟੀ ਦੇ ਢਾਂਚੇ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਅਤੇ ਪਿੰਡਾਂ ’ਚ ਵਿਕਾਸ ਦੇ ਕੰਮਾਂ ਚ ਹੋਰ ਤੇਜੀਂ ਲਿਆਉਣ ਨੂੰ ਲੈ ਕੇ ਵੀ ਚਰਚਾ ਕੀਤੀ। ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਆਮ ਆਦਮੀ ਪਾਰਟੀ ਦੀ ਕੈਬਨਿਟ ਨੇ ਪਹਿਲੇ ਦਿਨ ਹੀ ਇਹ ਫੈਸਲਾ ਕੀਤਾ ਸੀ ਕਿ ਪਾਰਟੀ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਵਿੱਚ ਕਿਸੇ ਨਾਲ ਵਿਤਕਰੇਬਾਜੀ ਨਹੀਂ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹਰ ਵਿਕਾਸ ਦੇ ਕੰਮ ਨੂੰ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਕੀਤਾ ਜਾ ਰਿਹਾ ਹੈ ।

ਇਸ ਮੀਟਿੰਗ ਦੌਰਾਨ ਸਪੀਕਰ ਸੰਧਵਾਂ ਨੇ ਬਲਾਕ ਪ੍ਰਧਾਨਾਂ ਨੂੰ ਜੜਾਂ ਨਾਲ ਜੁੜ ਕੇ ਕੰਮ ਕਰਨ, ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਨ ਅਤੇ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ, ਪਾਰਦਰਸ਼ੀ ਪ੍ਰਸ਼ਾਸਨ ਅਤੇ ਭ੍ਰਿਸ਼ਟਾਚਾਰ ਵਿਰੁੱਧ ਕਦਮਾਂ ਨੂੰ ਲੋਕਾਂ ਤੱਕ ਸਹੀ ਤਰੀਕੇ ਨਾਲ ਪਹੁੰਚਾ ਕੇ ਹੀ ਪਾਰਟੀ ਆਪਣਾ ਭਰੋਸਾ ਹੋਰ ਮਜ਼ਬੂਤ ਕਰ ਸਕਦੀ ਹੈ। ਮੀਟਿੰਗ ਦੌਰਾਨ ਬਲਾਕ ਪ੍ਰਧਾਨਾਂ ਵੱਲੋਂ ਵੀ ਆਪਣੇ ਸੁਝਾਅ ਅਤੇ ਵਿਚਾਰ ਸਾਂਝੇ ਕੀਤੇ ਗਏ।

ਹੋਰ ਖ਼ਬਰਾਂ :-  ਮੋਗਾ ਦੀ ਇਤਿਹਾਸਕ ਰੈਲੀ ਨੇ ਨਸ਼ਿਆਂ ਵਿਰੁੱਧ ਪੰਜਾਬ ਦੀ ‘ਜੰਗ’ ਦੇ ਦੂਜੇ ਪੜਾਅ ਦੀ ਕੀਤੀ ਸ਼ੁਰੂਆਤ, ਆਪਣੀਆਂ ‘ਸਿਆਸੀ ਦੁਕਾਨਾਂ’ ਬੰਦ ਹੋਣ ਦੇ ਡਰੋਂ ਵਿਰੋਧੀ ਧਿਰਾਂ ਘਬਰਾਈਆਂ: ਕੁਲਦੀਪ ਸਿੰਘ ਧਾਲੀਵਾਲ

ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਅਤੇ ਭਰੋਸਾ ਦਿਵਾਇਆ ਕਿ ਜਿਹੜੇ ਕੰਮ ਬਾਕੀ ਹਨ, ਉਨ੍ਹਾਂ ਨੂੰ ਵੀ ਜਲਦ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸ. ਗੁਰਮੀਤ ਸਿੰਘ ਅਰੇਵਾਲ,  ਰੈੱਡ ਕਰਾਸ ਸੈਕਟਰੀ ਮਨਦੀਪ ਸਿੰਘ ਮੋਂਗਾ ਅਤੇ ਬਲਾਕ ਪ੍ਰਧਾਨ ਹਾਜਰ ਸਨ।

Leave a Reply

Your email address will not be published. Required fields are marked *