ਗੈਂਗਸਟਰਾਂ ‘ਤੇ ਵਾਰ ਦਾ 173ਵਾਂ ਦਿਨ: ਪੰਜਾਬ ਪੁਲਿਸ ਵੱਲੋਂ 1074 ਥਾਈਂ ਛਾਪੇਮਾਰੀ; 911 ਕਾਬੂ

Punjab Police got big success against drug traffickers

*— ਪੁਲਿਸ ਟੀਮਾਂ ਨੇ 510 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ*
*— ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰ ਬਾਰੇ ਕਰ ਸਕਦੇ ਹਨ ਰਿਪੋਰਟ*
*— ਯੁੱਧ ਨਸ਼ਿਆਂ ਵਿਰੁੱਧ ਦੇ 498ਵੇਂ ਦਿਨ 69 ਨਸ਼ਾ ਤਸਕਰ ਗ੍ਰਿਫ਼ਤਾਰ*

ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 173ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 1074 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
173ਵੇਂ ਦਿਨ ਪੁਲਿਸ ਟੀਮਾਂ ਨੇ 6 ਹਥਿਆਰਾਂ ਸਮੇਤ 911 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 47,685 ਹੋ ਗਈਆਂ।

ਹੋਰ ਖ਼ਬਰਾਂ :-  ਰੂਸ ਦੇ ਪੂਰਬੀ ਤੱਟ 'ਤੇ 7.0 ਤੀਬਰਤਾ ਦੇ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ

ਇਸ ਤੋਂ ਇਲਾਵਾ 510 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 19 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 498ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 69 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 829 ਗ੍ਰਾਮ ਹੈਰੋਇਨ, 565 ਨਸ਼ੀਲੀਆਂ ਗੋਲੀਆਂ ਅਤੇ 5250 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 498 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 73, 505 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *