ਆਰ.ਟੀ.ਓ. ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ 15 ਸਕੂਲ ਬੱਸਾਂ ਦੀ ਕੀਤੀ ਜਾਂਚ

ਹੁਸ਼ਿਆਰਪੁਰ, 21 ਜੁਲਾਈ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਖੇਤਰੀ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਅਮਨਦੀਪ ਕੌਰ ਘੁੰਮਣ ਨੇ ਮੰਗਲਵਾਰ ਨੂੰ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਵਾਹਨਾਂ ਦੀ ਵਿਸ਼ੇਸ਼ ਜਾਂਚ ਮੁਹਿੰਮ ਚਲਾਈ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੀਆਂ ਕੁੱਲ 15 ਸਕੂਲ ਬੱਸਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ।

ਜਾਂਚ ਦੌਰਾਨ ਬੱਸਾਂ ਦੇ ਲੋੜੀਂਦੇ ਦਸਤਾਵੇਜ਼, ਫਿਟਨੈੱਸ ਸਰਟੀਫਿਕੇਟ, ਪਰਮਿਟ, ਬੀਮਾ, ਪ੍ਰਦੂਸ਼ਣ ਸਰਟੀਫਿਕੇਟ, ਅੱਗ ਬੁਝਾਉਣ ਵਾਲੇ ਯੰਤਰ, ਮੁੱਢਲੀ ਸਹਾਇਤਾ ਕਿੱਟ, ਜੀ.ਪੀ.ਐਸ., ਸੀ.ਸੀ.ਟੀ.ਵੀ. ਕੈਮਰੇ ਅਤੇ ਹੋਰ ਸੁਰੱਖਿਆ ਮਾਪਦੰਡਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਪਾਏ ਜਾਣ ‘ਤੇ 2 ਸਕੂਲ ਬੱਸਾਂ ਦੇ ਚਲਾਨ ਕੀਤੇ ਗਏ।

ਹੋਰ ਖ਼ਬਰਾਂ :-  'ਯੁੱਧ ਨਸ਼ਿਆਂ ਵਿਰੁੱਧ': 318ਵੇਂ ਦਿਨ, ਪੰਜਾਬ ਪੁਲਿਸ ਨੇ 2.7 ਕਿਲੋਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

ਆਰ.ਟੀ.ਓ. ਅਮਨਦੀਪ ਕੌਰ ਘੁੰਮਣ ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਸਕੂਲ ਵਾਹਨਾਂ ਲਈ ਨਿਰਧਾਰਤ ਸਾਰੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਨੀ ਲਾਜ਼ਮੀ ਹੈ।

ਉਨ੍ਹਾਂ ਸਪੱਸ਼ਟ ਕੀਤਾ ਕਿ ਸੇਫ ਸਕੂਲ ਵਾਹਨ ਨੀਤੀ ਤਹਿਤ ਅਜਿਹੀਆਂ ਵਿਸ਼ੇਸ਼ ਜਾਂਚ ਮੁਹਿੰਮਾਂ ਭਵਿੱਖ ਵਿੱਚ ਵੀ ਨਿਯਮਿਤ ਤੌਰ ‘ਤੇ ਜਾਰੀ ਰਹਿਣਗੀਆਂ। ਨਿਯਮਾਂ ਦੀ ਅਣਦੇਖੀ ਕਰਨ ਵਾਲੇ ਵਾਹਨ ਚਾਲਕਾਂ/ਸੰਚਾਲਕਾਂ ਵਿਰੁੱਧ ਮੋਟਰ ਵਾਹਨ ਐਕਟ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਵਿਦਿਆਰਥੀਆਂ ਨੂੰ ਸੁਰੱਖਿਅਤ ਅਤੇ ਸੁਚੱਜੀ ਆਵਾਜਾਈ ਸਹੂਲਤ ਮੁਹੱਈਆ ਕਰਵਾਈ ਜਾ ਸਕੇ।

Leave a Reply

Your email address will not be published. Required fields are marked *