ਡਾਕੂਮੈਂਟਰੀ ਰਾਹੀਂ ਨੌਜਵਾਨਾਂ ਤੱਕ ਪਹੁੰਚਾਇਆ ਗਿਆ ਜਾ ਰਿਹਾ ਹੈ ਸ਼੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

ਕੋਟਕਪੂਰਾ 21 ਜੁਲਾਈ : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨ ਬੀਤੀ ਸ਼ਾਮ ਕੋਟਕਪੂਰਾ ਹਲਕੇ ਦੇ ਪਿੰਡ ਨੱਥੇਵਾਲਾ ਅਤੇ ਸਿੱਖਾਵਾਲਾ ਵਿਖੇ ਪਹੁੰਚੀ। ਇਸ ਮੌਕੇ ਪਿੰਡ ਵਾਸੀਆਂ ਨੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਇਸ ਮੌਕੇ ਪ੍ਰਚਾਰ ਵੈਨ ਰਾਹੀਂ ਅੱਧੇ ਘੰਟੇ ਦੀ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫਲਸਫੇ ਅਤੇ ਉਨ੍ਹਾਂ ਵੱਲੋਂ ਦਿੱਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸਰਬਵਿਆਪੀ ਸੰਦੇਸ਼ ਨੂੰ ਦਰਸਾਉਂਦੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ, ਜਿਸ ਨੇ ਦਰਸ਼ਕਾਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਦਰਸ਼ਨ, ਸਮਾਜ ਸੁਧਾਰਕ ਵਿਚਾਰਾਂ ਅਤੇ ਸਮਾਜ ਵਿੱਚ ਬਰਾਬਰੀ ਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਯੋਗਦਾਨ ਨਾਲ ਨੇੜਿਓਂ ਜਾਣੂ ਕਰਵਾਇਆ।

ਹੋਰ ਖ਼ਬਰਾਂ :-  ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼

ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਰਾਹੀਂ ਸ਼੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਮ ਲੋਕਾਂ, ਵਿਸ਼ੇਸ਼ ਤੌਰ ਤੇ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ ਅਤੇ ਆਪਸੀ ਸਤਿਕਾਰ ਦਾ ਰਾਹ ਦਿਖਾਉਂਦੀ ਹੈ, ਜਿਸ ਨਾਲ ਸਮਾਜ ਵਿੱਚ ਭਾਈਚਾਰਾ ਅਤੇ ਸਦਭਾਵਨਾ ਹੋਰ ਮਜ਼ਬੂਤ ਹੋਵੇਗੀ।

Leave a Reply

Your email address will not be published. Required fields are marked *