ਗੈਂਗਸਟਰਾਂ ‘ਤੇ ਵਾਰ ਦਾ 183ਵਾਂ ਦਿਨ: ਪੰਜਾਬ ਪੁਲਿਸ ਵੱਲੋਂ 718 ਥਾਈਂ ਛਾਪੇਮਾਰੀ; 446 ਕਾਬੂ

Punjab Police got big success against drug traffickers

ਚੰਡੀਗੜ੍ਹ, 22 ਜੁਲਾਈ : ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 183ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 718 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

183ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 446 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 51,702 ਹੋ ਗਈਆਂ।

ਇਸ ਤੋਂ ਇਲਾਵਾ 267 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਹੋਰ ਖ਼ਬਰਾਂ :-  SSB ਗਰੁੱਪ ਤੇ ਮਹਿੰਦਰਾ ਗਰੁੱਪ ਵੱਲੋਂ ਸਾਂਝੇ ਉੱਦਮ ਰਾਹੀਂ ਹੋਵੇਗਾ ਪੰਜਾਬ ‘ਚ 460 ਕਰੋੜ ਰੁਪਏ ਦਾ ਨਿਵੇਸ਼: ਸੰਜੀਵ ਅਰੋੜਾ

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 508ਵੇਂ ਦਿਨ ਵੀ ਜਾਰੀ ਰੱਖਦਿਆਂ, ਅੱਜ 111 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 299 ਨਸ਼ੀਲੀਆਂ ਗੋਲੀਆਂ ਅਤੇ 4600 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 508 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 74,372 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਪੰਜ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Leave a Reply

Your email address will not be published. Required fields are marked *